ਗੁਰਦਾਸਪੁਰ: ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ। ਇਸਦੇ ਨਾਲ ਹੀ ਚੋਣਾਂ ਤੋਂ ਪਹਿਲਾਂ ਦਲ ਬਦਲੀਆਂ ਦਾ ਦੌਰ ਵੀ ਸ਼ੁਰੂ ਹੋ ਚੁੱਕਿਆ ਹੈ। ਗੁਰਦਾਸਪੁਰ ਵਿਖੇ ਕਈ ਕਾਂਗਰਸੀ ਆਗੂਆਂ ਆਪਣੇ ਸਾਥੀਆਂ ਸਮੇਤ ਪਾਰਟੀ ਛੱਡ ਆਪ ਵਿੱਚ ਸ਼ਾਮਿਲ ਹੋਏ ਹਨ। ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਭਗਵੰਤ ਮਾਨ, ਰਾਘਵ ਚੱਢਾ ਅਤੇ ਕੁੰਵਰ ਵਿਜੈਪ੍ਰਤਾਪ ਦੀ ਅਗਵਾਈ ’ਚ ਆਪ ਵਿੱਚ ਸ਼ਾਮਿਲ ਹੋਏ ਹਨ।
ਉੱਥੇ ਹੀ ਸਮਾਗਮ ’ਚ ਸੰਬੋਧਨ ਦੌਰਾਨ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ (Raghav Chadha) ਅਤੇ ਭਗਵੰਤ ਮਾਨ (Bhagwant Mann) ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕਰਨ ’ਤੇ ਕਈ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕ ਨਾਲ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ ਅਤੇ ਐਮਐਲਏ ਮੰਤਰੀਆਂ ਦੇ ਪਰਿਵਾਰਾਂ ’ਚ ਨੌਕਰੀਆਂ ਵੰਡਿਆ ਜਾ ਰਹੀਆਂ ਹਨ|