ਗੁਰਦਾਸਪੁਰ:ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਸੁਰਜੀਤ ਸਿੰਘ ਤੁਗਲਵਾਲ ਨੇ ਕਿਹਾ ਕਿ ਪਾਰਟੀ ਦੇ ਕੰਮਾਂ ਨੂੰ ਦੇਖਦੇ ਹੋਏ ਲੋਕ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ।
100 ਦੇ ਕਰੀਬ ਪਰਿਵਾਰ ਅਕਾਲੀ ਦਲ ‘ਚ ਸ਼ਾਮਿਲ ਸੁਰਜੀਤ ਸਿੰਘ ਤੁਗਲਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਅੱਜ ਸਮੁੱਚਾ ਵਰਗ ਕਾਂਗਰਸ ਸਰਕਾਰ ਦੇ ਖ਼ਿਲਾਫ਼ ਹੈ ।
ਉਨ੍ਹਾਂ ਕਾਂਗਰਸ ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਸਰਕਾਰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਵੀ ਭੱਜ ਚੁੱਕੀ ਹੈ। ਇਸ ਲਈ ਲੋਕ ਹੁਣ ਕਾਂਗਰਸ ਪਾਰਟੀ ਨੂੰ ਨਕਾਰ ਚੁੱਕੇ ਹਨ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਵੀ ਕੋਈ ਆਧਾਰ ਨਹੀਂ ਹੈ ਜਿਸ ਕਰਕੇ ਲੋਕ ਹੁਣ ਸਮਝ ਚੁੱਕੇ ਹਨ ਕਿ ਇੱਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀ ਆਪਣੀ ਪਾਰਟੀ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕ ਹੁਣ ਵੱਡੀ ਗਿਣਤੀ ਵਿਚ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪਿੰਡ ਤੁਗਲਵਾਲ ਵਿੱਚ 100 ਦੇ ਕਰੀਬ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਜਿਸ ਨਾਲ ਪਾਰਟੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਅਸ਼ਵਨੀ ਸੇਖੜੀ ਨਹੀਂ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ