ਗੁਰਦਾਸਪੁਰ: ਪਤੀ ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦਾ ਮਾਮਲਾ ਕਸਬਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ। ਇੱਕ ਔਰਤ ਨੇ ਆਪਣੇ ਨਜਾਇਜ਼ ਸਬੰਧਾਂ ਦੇ ਚਲਦੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਤਫ਼ਤੀਸ਼ ਤੋਂ ਬਾਅਦ ਦੋਸ਼ੀ ਔਰਤ ਅਤੇ ਉਸਦੇ ਆਸ਼ਿਕ ਨੂੰ ਗ੍ਰਿਫ਼ਤਾਰ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਆਸ਼ਿਕ ਨਾਲ ਮਿਲ ਕੇ ਪਤਨੀ ਨੇ ਪਤੀ ਦਾ ਕੀਤਾ ਕਤਲ, ਦੋਸ਼ੀ ਕਾਬੂ - ਅਣਪਛਾਤੇ ਨੌਜਵਾਨਾਂ ਨੇ ਕਿਰਚਾ ਮਾਰ ਕੇ ਕਤਲ
ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੀ ਇੱਕ ਔਰਤ ਨੇ ਆਪਣੇ ਨਜਾਇਜ਼ ਸਬੰਧਾਂ ਦੇ ਚਲਦੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੀ ਪਤੀ ਨੂੰ ਮੌਤ ਦੇ ਘਾਟ ਉਤਾਰਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੇ ਸਾਲ 24 ਦਸੰਬਰ ਨੂੰ ਧਾਰੀਵਾਲ ਵਿੱਚ 32 ਸਾਲਾਂ ਨੌਜਵਾਨ ਜਗਦੀਪ ਸਿੰਘ ਦੀ ਘਰ ਦੇ ਹੇਠਾਂ ਹੀ ਕੁੱਝ ਅਣਪਛਾਤੇ ਨੌਜਵਾਨਾਂ ਨੇ ਕਿਰਚਾ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਟੀਮਾਂ ਦਾ ਗਠਨ ਕਰ ਇਸ ਮਾਮਲੇ ਦੀ ਬਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਸੀ।
ਤਫ਼ਤੀਸ਼ ਤੋਂ ਬਾਅਦ ਪਤਾ ਲਗਾ ਕਿ ਮ੍ਰਿਤਕ ਜਗਦੀਪ ਸਿੰਘ ਦੀ ਪਤਨੀ ਮਮਤਾ ਨੇ ਹੀ ਆਪਣੇ ਆਸ਼ਿਕ ਗਣੇਸ਼ ਨਾਲ ਮਿਲ ਕੇ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਿਸ ਨੇ ਦੋਸ਼ੀ ਪਤਨੀ ਅਤੇ ਉਸਦੇ ਆਸ਼ਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।