ਗੁਰਦਾਸਪੁਰ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਵਧਾਉਣ ਲਈ ਦਾਖ਼ਲਾ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਗੁਰਦਾਸਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸੁਰਜੀਤ ਪਾਲ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਅਤੇ ਸਮੂਹ 19 ਬਲਾਕਾਂ ਵਿਚ ਦਾਖ਼ਲਾ ਮੇਲੇ ਲਗਾਏ ਗਏ।ਸਕੂਲ ਸਿੱਖਿਆ ਵਿਭਾਗ ਵੱਲੋਂ ਲਗਾਏ ਗਏ ਮੇਲੇ ਵਿਚ ਲੋਕਾਂ ਦਾ ਭਰਮਾ ਹੁੰਗਾਰਾ ਮਿਲਿਆ।
ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਲਗਾਇਆ ਦਾਖ਼ਲਾ ਮੇਲਾ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਦਾਖ਼ਲਾ ਮੁਹਿੰਮ ਨੂੰ ਤੇਜ਼ ਕਰਨ ਲਈ ਅਧਿਆਪਕਾਂ ਦੀਆਂ ਕਮੇਟੀਆਂ ਬਣਾਈਆ ਗਈਆ। ਇਸੇ ਮੁਹਿੰਮ ਤਹਿਤ ਗੁਰਦਾਸਪੁਰ ਦੇ 19 ਬਲਾਕਾਂ ਵਿਚ ਦਾਖ਼ਲਾ ਮੇਲੇ ਲਗਾਏ ਗਏ ਹਨ।ਇਸ ਦੌਰਾਨ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਦੱਸਿਆ ਗਿਆ।
ਸਿੱਖਿਆ ਅਫ਼ਸਰ ਸੁਰਜੀਤ ਪਾਲ ਨੇ ਦੱਸਿਆ ਹੈ ਕਿ ਇਨ੍ਹਾਂ ਦਾਖ਼ਲੇ ਮੇਲਿਆ ਵਿਚ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।ਇਹਨਾਂ ਦਾਖ਼ਲਾ ਮੇਲਿਆਂ ਦੌਰਾਨ ਲੋਕਾਂ ਵੱਲੋਂ ਉਤਸੁਕਤਾ ਅਤੇ ਦਿਲਚਸਪੀ ਦਿਖਾਉਂਦੇ ਹੋਏ ਮੌਕੇ 'ਤੇ ਹੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਸਲਿੰਦਰ ਸਿੰਘ ਅਤੇ ਸਟੇਟ ਮੀਡੀਆ ਕੋਆਰਡੀਨੇਟਰ ਪ੍ਰਮੋਦ ਆਦਿ ਸ਼ਾਮਿਲ ਹੋਏ।
ਇਹ ਵੀ ਪੜੋ:ਸਥਾਨਕ ਵਾਸੀਆਂ ਨੇ ਧਾਰਮਿਕ ਪ੍ਰੋਗਰਾਮ ਦੌਰਾਨ ਨਾਈਟ ਕਰਫਿਊ ਦੀ ਕੀਤੀ ਉਲੰਘਣਾ