ਪੰਜਾਬ

punjab

ETV Bharat / state

ਗ਼ਰੀਬਾਂ ਦੇ ਹੱਕ 'ਚ ਤੇ ਕਾਂਗਰਸ ਦੇ ਵਿਰੋਧ ਵਿੱਚ ਅਕਾਲੀ ਦਲ ਦਾ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ।

ਗੁਰਦਾਸਪੁਰ
ਗੁਰਦਾਸਪੁਰ

By

Published : Aug 6, 2020, 4:50 PM IST

ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਦਲਿਤ ਸਮਾਜ ਦੇ ਕੱਟੇ ਗਏ ਰਾਸ਼ਨ ਕਾਰਡ, ਪੈਨਸ਼ਨ ਸਕੀਮ, ਵਜ਼ੀਫੇ ਅਤੇ ਹੋਰ ਆਦਿ ਮੰਗਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕਰ ਦਲਿਤ ਭਾਈਚਾਰੇ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਦਾਅਵੇ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਵੀ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ।

ਗ਼ਰੀਬਾਂ ਦੇ ਹੱਕ ਵਿੱਚ ਕਾਂਗਰਸ ਦੇ ਵਿਰੋਧ ਵਿੱਚ ਅਕਾਲੀ ਦਲ ਦਾ ਪ੍ਰਦਰਸ਼ਨ

ਰੋਸ ਮੁਜ਼ਾਹਰਿਆਂ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਗ਼ਰੀਬ ਮਾਰੂ ਨੀਤੀ ਅਪਣਾ ਰਹੀ ਹੈ ਅਤੇ ਦਲਿਤ ਸਮਾਜ ਨਾਲ ਧੱਕਾ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੋ ਗ਼ਰੀਬ ਵਰਗ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ ਉਹ ਪੰਜਾਬ ਸਰਕਾਰ ਨੇ ਬੰਦ ਕਰ ਦਿਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਗ਼ਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਦਿਤੇ ਹਨ ਅਤੇ ਪੈਨਸ਼ਨਾਂ ਬੰਦ ਕਰ ਦਿਤੀਆਂ ਹਨ, ਗ਼ਰੀਬ ਬੱਚਿਆਂ ਨੂੰ ਵਜ਼ੀਫੇ ਨਹੀਂ ਮਿਲ ਰਹੇ, ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਅਤੇ ਸ਼ਗਨ ਸਕੀਮ ਨਹੀਂ ਮਿਲ ਰਹੀ।

ਇਨ੍ਹਾਂ ਸਾਰੀਆਂ ਮੰਗਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਨੂੰ ਜਗਾਉਣ ਲਈ ਪੰਜਾਬ ਵਿੱਚ ਰੋਸ ਮੁਜਾਹਰੇ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਹੀ ਹੈ ਕਿ ਇਹ ਸਾਰੀਆਂ ਸਕੀਮਾਂ ਬਹਾਲ ਕੀਤੀਆਂ ਜਾਣ ਤਾਂ ਜੋ ਗ਼ਰੀਬ ਵਰਗ ਨੂੰ ਫ਼ਾਇਦਾ ਹੋ ਸਕੇ।

ABOUT THE AUTHOR

...view details