ਗੁਰਦਾਸਪੁਰ: ਸੁਨਹਿਰਾ ਭਵਿੱਖ ਬਣਾਉਣ ਲਈ ਵਿਦੇਸ਼ ਵਿੱਚ ਗਏ ਗੁਰਦਾਸਪੁਰ ਦੇ ਪਿੰਡ ਆਲਮਾਂ ਦੇ 33 ਸਾਲਾ ਨੌਜਵਾਨ ਜਰਨੈਲ ਸਿੰਘ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖਬਰ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਬੇਸਹਾਰਾ ਮਾਂ ਅਤੇ ਪਤਨੀ ਨੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਅਤੇ ਰਾਜਸਭਾ ਮੈਂਬਰ ਪ੍ਰਤਾਪ ਬਾਜਵਾ ਨੂੰ ਮ੍ਰਿਤਕ ਦੀ ਲਾਸ਼ ਜਲਦ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।
ਆਲਮਾਂ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ
ਗੁਰਦਾਸਪੁਰ: ਸੁਨਹਿਰਾ ਭਵਿੱਖ ਬਣਾਉਣ ਲਈ ਵਿਦੇਸ਼ ਵਿੱਚ ਗਏ ਗੁਰਦਾਸਪੁਰ ਦੇ ਪਿੰਡ ਆਲਮਾਂ ਦੇ 33 ਸਾਲਾ ਨੌਜਵਾਨ ਜਰਨੈਲ ਸਿੰਘ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖਬਰ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਸੁਖਵੰਤ ਕੌਰ ਅਤੇ ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਬਲਵਿੰਦਰ ਸਿੰਘ ਸਾਲ 2016 ਵਿਚ ਅਮਰੀਕਾ ਰੁਜ਼ਗਾਰ ਲਈ ਗਿਆ ਸੀ। ਜਿਥੇ ਉਹ ਕੈਲੇਫੋਰਨੀਆ ਸਟੇਟ ਵਿੱਚ ਟਰੱਕ ਚਲਾ ਕੇ ਆਪਣਾ ਰੁਜ਼ਗਾਰ ਤੋਰ ਕੇ ਪਰਿਵਾਰ ਨੂੰ ਪਾਲ ਰਿਹਾ ਸੀ ਪਰ 2 ਦਿਨ ਪਹਿਲਾਂ ਜਰਨੈਲ ਸਿੰਘ ਦੀ ਫਰਾਂਸਿਸਕੋ ਕੋਲ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਦੀ ਮਾਤਾ ਪਤਨੀ ਅਤੇ ਪਿੰਡ ਵਾਸੀਆਂ ਨੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਲੋਕ ਸਭਾ ਮੈਂਬਰ ਸੰਨੀ ਦਿਓਲ ਕੋਲੋਂ ਮੰਗ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਦਖਲ ਨਾਲ ਅਮਰੀਕਾ ਵਿਚ ਪਈ ਹੋਈ ਜਰਨੈਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਭਿਜਵਾਉਣ ਦਾ ਪ੍ਰਬੰਧ ਕਰਵਾਉਣ। ਜਰਨੈਲ ਸਿੰਘ ਦੀ ਮੌਤ ਨਾਲ ਪਿੰਡ ਆਲ੍ਮਾਂ ਚ ਸੋਗ ਦੀ ਲਹਿਰ ਹੈ।