ਪੰਜਾਬ

punjab

ETV Bharat / state

ਗੁਰਦਾਸਪੁਰ 'ਚ ਕਾਰ ਖੋਹਣ ਦੀ ਵਾਰਦਾਤ ਮਗਰੋਂ ਪੰਜਾਬ, ਜੰਮੂ ਤੇ ਹਿਮਾਚਲ 'ਚ ਅਲਰਟ ਜਾਰੀ - ਕਾਰ ਅਗਵਾਹ ਗੁਰਦਾਸਪੁਰ

ਗੁਦਾਸਪੁਰ ਵਿੱਚ ਬੰਦੂਕ ਦੀ ਨੋਕ ’ਤੇ ਤਿੰਨ ਵਿਅਕਤੀਆਂ ਵੱਲੋਂ ਇੱਕ ਵਰਨਾ ਕਾਰ ਖੋਹਣ ਦੀ ਘਟਨਾ ਤੋਂ ਬਾਅਦ ਪੰਜਾਬ ਅਤੇ ਗੁਆਂਢੀ ਰਾਜਾਂ ਜੰਮੂ ਤੇ ਹਿਮਾਚਲ ਪ੍ਰਦੇਸ਼ 'ਚ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਨੇ ਇਨ੍ਹਾਂ ਰਾਜਾਂ ਦੇ ਡੀਜੀਪੀਜ਼ ਨੂੰ ਸੁਰੱਖਿਆ ਵਧਾਉਣ ਲਈ ਕਿਹਾ ਹੈ।

ਗੁਰਦਾਸਪੁਰ 'ਚ ਕਾਰ ਖੋਹਣ ਦੀ ਵਾਰਦਾਤ ਮਗਰੋਂ ਪੰਜਾਬ, ਜੰਮੂ ਤੇ ਹਿਮਾਚਲ 'ਚ ਅਲਰਟ ਜਾਰੀ
ਗੁਰਦਾਸਪੁਰ 'ਚ ਕਾਰ ਖੋਹਣ ਦੀ ਵਾਰਦਾਤ ਮਗਰੋਂ ਪੰਜਾਬ, ਜੰਮੂ ਤੇ ਹਿਮਾਚਲ 'ਚ ਅਲਰਟ ਜਾਰੀ

By

Published : Sep 5, 2020, 5:00 PM IST

ਗੁਦਾਸਪੁਰ: ਜ਼ਿਲ੍ਹੇ ਵਿੱਚ ਬੰਦੂਕ ਦੀ ਨੋਕ ’ਤੇ ਤਿੰਨ ਵਿਅਕਤੀਆਂ ਵੱਲੋਂ ਇੱਕ ਵਰਨਾ ਕਾਰ ਖੋਹਣ ਦੀ ਘਟਨਾ ਤੋਂ ਬਾਅਦ ਗੁਆਂਢੀ ਰਾਜਾਂ ਵਿੱਚ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬਰੀਆਰ ਬਾਈਪਾਸ ਨੇੜੇ ਚਿੱਟੇ ਰੰਗ ਦੀ ਵਰਨਾ ਕਾਰ ਨੂੰ ਰੋਕ ਲਿਆ ਅਤੇ ਹਵਾ ਵਿੱਚ ਗੋਲੀਬਾਰੀ ਕਰਨ ਤੋਂ ਬਾਅਦ ਗੱਡੀ ਖੋਹ ਲਈ। ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ।

ਹਾਲਾਂਕਿ, ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਅੱਤਵਾਦੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਇਸ ਦੇ ਨਾਲ ਹੀ ਪੂਰੇ ਜ਼ਿਲ੍ਹੇ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।

ਜੰਮੂ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨੂੰ ਲਿਖੇ ਇੱਕ ਪੱਤਰ ਵਿੱਚ, ਪੰਜਾਬ ਦੇ ਡੀਜੀਪੀ ਨੇ ਉਨ੍ਹਾਂ ਨੂੰ ਰਾਜ ਵਿੱਚ ਸੁਰੱਖਿਆ ਵਧਾਉਣ ਲਈ ਕਿਹਾ ਹੈ। ਸੁਰੱਖਿਆ ਏਜੰਸੀਆਂ ਇਸ ਖੇਤਰ ਵਿੱਚ ਹਾਲ ਹੀ ਵਿੱਚ ਹੋਏ 2 ਵੱਡੇ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਇਸ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ।

ਦੱਸਣਯੋਗ ਹੈ ਕਿ ਪਾਕਿਸਤਾਨੀ ਅੱਤਵਾਦੀਆਂ ਨੇ ਸਾਲ 2016 ਵਿੱਚ ਪਠਾਨਕੋਟ ਅਤੇ ਗੁਆਂਢੀ ਜ਼ਿਲ੍ਹੇ ਗੁਰਦਾਸਪੁਰ ਦੇ ਦੀਨਾਨਗਰ ਕਸਬੇ ਵਿੱਚ 2015 ਵਿੱਚ ਭਾਰਤੀ ਹਵਾਈ ਫੌਜ ਦੇ ਟਿਕਾਣੇ 'ਤੇ ਹਮਲਾ ਕੀਤਾ ਸੀ।

ABOUT THE AUTHOR

...view details