ਗੁਰਦਾਸਪੁਰ:ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਅੰਮ੍ਰਿਤਪਾਲ ਦੇ ਸਾਥੀਆਂ ਸਮੇਤ ਉਨ੍ਹਾਂ ਦੇ ਵੱਖ-ਵੱਖ ਟਿਕਾਣਿਆਂ ਉਪਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਅਜਨਾਲਾ ਵਿੱਖੇ ਵਾਪਰੇ ਘਟਨਾਕਰਮ ਦਾ ਚਰਚਿੱਤ ਚਿਹਰਾ ਗੁਰਦਾਸਪੁਰ ਦੇ ਪਿੰਡ ਤਿੱਬੜੀ ਦਾ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਅੰਮ੍ਰਿਤਪਾਲ ਉੱਤੇ ਚੱਲ ਰਹੀ ਕਾਰਵਾਈ ਦੌਰਾਨ ਕਿਤੇ ਵੀ ਸਾਹਮਣੇ ਨਹੀਂ ਆਇਆ ਹੈ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਲ੍ਹ ਤੋ ਬਾਹਰ ਆਉਣ ਤੋਂ ਬਾਅਦ ਉਹ ਕਦੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਨਹੀ ਗਿਆ ਅਤੇ ਕੁੱਝ ਦਿਨ ਪਹਿਲਾਂ ਤੂਫ਼ਾਨ ਸਿੰਘ ਬਾਬਾ ਬਕਾਲਾ ਸਾਹਿਬ ਵਿਖੇ ਗਿਆ ਸੀ। ਫਿਰ ਮੁੜ ਕੇ ਵਾਪਿਸ ਨਹੀਂ ਆਇਆ। ਪਰਿਵਾਰ ਨੂੰ ਵੀ ਕੁੱਝ ਨਹੀਂ ਪਤਾ ਕਿ ਉਹ ਕਿੱਥੇ ਹੈ ਜਾਂ ਉਸ ਦੀ ਗ੍ਰਿਫ਼ਤਾਰੀ ਹੋਈ ਹੈ।
ਕਾਫੀ ਦਿਨਾਂ ਤੋਂ ਵਾਪਿਸ ਨਹੀਂ ਆਇਆ ਲਵਪ੍ਰੀਤ ਤੂਫਾਨ:ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਦੀ ਮਾਤਾ ਹਰਜੀਤ ਕੌਰ ਅਤੇ ਚਾਚੀ ਕੁਲਜੀਤ ਕੌਰ ਨੇ ਦੱਸਿਆ ਕੀ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਤੂਫਾਨ ਸਿੰਘ, ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਕਦੇ ਨਹੀਂ ਗਿਆ। ਉਸ ਦਿਨ ਤੋਂ ਘਰ ਵਿੱਚ ਹੀ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਹ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਇਕ ਸਮਾਗਮ ਵਿੱਚ ਗਿਆ ਸੀ ਜਿਸ ਤੋਂ ਬਾਅਦ ਉਹ ਵਾਪਿਸ ਨਹੀਂ ਆਇਆ ਅਤੇ ਕੁੱਝ ਦਿਨ ਬਾਅਦ ਹੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਸਰਕਾਰ ਵੱਲੋਂ ਕਾਰਵਾਈ ਕਰ ਦਿੱਤੀ ਗਈ।