ਪੰਜਾਬ

punjab

ETV Bharat / state

ਆਂਗਣਵਾੜੀ ਵਰਕਰਾਂ ਨੇ ਅਰੁਣਾ ਚੌਧਰੀ ਦੇ ਘਰ ਬਾਹਰ ਲਾਇਆ ਧਰਨਾ - cabinet minister

ਗੁਰਦਾਸਪੁਰ ਦੇ ਦੀਨਾਨਗਰ ਵਿੱਚ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।

ਧਰਨਾ ਦਿੰਦਿਆਂ ਵਰਕਰਾਂ

By

Published : May 12, 2019, 9:27 PM IST

ਗੁਰਦਾਸਪੁਰ: ਦੀਨਾਨਗਰ 'ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਸਾਹਮਣੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਧਰਨਾ ਵੇਖ ਕੇ ਆਂਗਣਵਾੜੀ ਵਰਕਰਾਂ ਦੀਆਂ ਕੁਝ ਅਹੁਦੇਦਾਰਾਂ ਨੂੰ ਆਪਣੇ ਨਾਲ ਗੱਲਬਾਤ ਕਰਨ ਲਈ ਅੰਦਰ ਬੁਲਾਇਆ ਤੇ ਉਨ੍ਹਾਂ ਦੀ ਗੱਲ ਸੁਣ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਚੋਣਾਂ ਤੋਂ ਬਾਅਦ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਸਬੰਧੀ ਆਂਗਣਵਾੜੀ ਵਰਕਰਾਂ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਮਾਣ ਭੱਤੇ ਦਾ 40 ਫ਼ੀਸਦੀ ਹਿੱਸਾ ਦਿੱਤਾ ਜਾਵੇਗਾ, ਜੋ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ, ਜਦ ਕਿ ਕੇਂਦਰ ਸਰਕਾਰ ਵੱਲੋਂ 60 ਫ਼ੀਸਦੀ ਹਿੱਸਾ ਦੇ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਧਰਨਾ ਦਿੱਤਾ ਗਿਆ ਪਰ ਹੁਣ ਕੈਬਿਨੇਟ ਮੰਤਰੀ ਨੂੰ ਚੋਣਾਂ ਤੋਂ 10-15 ਦਿਨ ਬਾਅਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਉਨ੍ਹਾਂ ਆਗਣਵਾੜੀ ਵਰਕਰਾਂ ਨਾਲ ਮੀਟਿੰਗ ਕੀਤੀ ਹੈ ਤੇ ਉਨ੍ਹਾਂ ਨੂੰ ਚੋਣਾਂ ਤੋਂ ਬਾਅਦ ਮੰਗਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।

ABOUT THE AUTHOR

...view details