ਗੁਰਦਾਸਪੁਰ: ਦੀਨਾ ਨਗਰ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇ ‘ਤੇ ਜਾਮ ਲਗਾਕੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ, ਨਾਲ ਹੀ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਅਰੁਣਾ ਚੌਧਰੀ ‘ਤੇ ਵੀ ਨਿਸ਼ਾਨੇ ਸਾਧੇ।
ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ 3 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਸੈਂਟਰਾਂ ਨੂੰ ਵਾਪਿਸ ਕੀਤੇ ਜਾਣ ਤੇ ਨਾਲ ਹੀ ਬਣ ਦੇ ਮਾਣ ਭਤੇ ਦੀ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਕੇਂਦਰ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭਤੇ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ, ਪਰ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ ਰਕਮ ਉਸ ਨੂੰ ਨਹੀਂ ਪਾਈ ਗਈ। ਜਿਸ ਕਰਕੇ ਉਨ੍ਹਾਂ ਦਾ ਮਾਣ-ਭੱਤਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਰਕਾਰ ਵੱਲ ਹੈ। ਜੋ ਪੰਜਾਬ ਸਰਕਾਰ ਉਨ੍ਹਾਂ ਨੂੰ ਜਾਰੀ ਨਹੀਂ ਕਰ ਰਹੀ।