ਗੁਰਦਾਸਪੁਰ: ਪਿੰਡ ਪੁਰਾਣਾ ਸ਼ਾਲਾ ਵਿਖੇ ਇੱਕ ਫੌਜੀ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਪੀੜਤ ਔਰਤ ਹਿਨਾ ਨੇ ਆਪਣੇ ਫੌਜੀ ਪਤੀ ਜਰਨੈਲ ਸਿੰਘ ਅਤੇ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ।
ਫੌਜੀ ਨੇ ਪਰਿਵਾਰ ਨਾਲ ਮਿਲ ਕੇ ਪਤਨੀ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਪੀੜਤ ਹਿਨਾ ਨੇ ਦੱਸਿਆ ਕਿ ਉਸ ਦਾ ਪਤੀ ਜਰਨੈਲ ਸਿੰਘ ਫੌਜ ਵਿੱਚ ਨੌਕਰੀ ਕਰਦਾ ਹੈ। ਉਸ ਦੇ ਪਤੀ ਦੇ ਦਿੱਲੀ ਵਿੱਚ ਨਾਜਾਇਜ਼ ਸਬੰਧ ਹਨ ਅਤੇ ਜਦੋਂ ਵੀ ਉਹ ਘਰ ਵਾਪਸ ਆਉਂਦਾ ਹੈ ਤਾਂ ਉਸ ਨਾਲ ਕੁੱਟਮਾਰ ਕਰਦਾ ਹੈ ਅਤੇ ਉਸ ਦੇ ਘਰ ਵਾਲੇ ਉਸ ਦਾ ਸਾਥ ਦਿੰਦੇ ਹਨ। ਪੀੜਤ ਨੇ ਦੱਸਿਆ ਕਿ ਬੀਤੀ ਕੱਲ੍ਹ ਵੀ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਜਿਸ ਕਾਰਨ ਹੁਣ ਉਹ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਫੌਜੀ ਨੇ ਪਰਿਵਾਰ ਨਾਲ ਮਿਲ ਕੇ ਪਤਨੀ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਪੀੜਤ ਨੇ ਅੱਗੇ ਦੱਸਿਆ ਕਿ ਉਸ ਤੋਂ ਖਹਿੜਾ ਛੁਡਾਉਣ ਲਈ ਪਹਿਲਾਂ ਉਸ ਦਾ ਪਤੀ ਅਤੇ ਸੱਸ-ਸਹੁਰਾ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਉਸ ਦੇ ਨਾਲ ਕੁੱਟਮਾਰ ਕਰਦੇ ਸਨ। ਉਸ ਨੂੰ ਖ਼ਰਚਾ ਵੀ ਦੇਣਾ ਬੰਦ ਕਰ ਦਿੱਤਾ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਵਾਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਪਰ ਕੋਈ ਕਾਰਵਾਈ ਨਹੀਂ ਹੋਈ। ਪੈਸੇ ਦੇ ਕੇ ਉਸ ਦੀ ਆਵਾਜ਼ ਨੂੰ ਦਬਾ ਦਿੱਤਾ ਜਾਂਦਾ ਹੈ।
ਉੱਥੇ ਹੀ ਇਸ ਮਾਮਲੇ ਸਬੰਧੀ ਜਦੋਂ ਡੀਐਸਪੀ ਮਹੇਸ਼ ਸੈਣੀ ਨਾਲ ਗੱਲਬਾਤ ਕੀਤੀ ਗਈ ਤਾਂ ਹਮੇਸ਼ਾ ਦੀ ਤਰ੍ਹਾਂ ਪੁਲਿਸ ਦਾ ਰਟਿਆ ਰਟਾਇਆ ਜਵਾਬ ਮਿਲਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ। ਪੀੜਤ ਦੇ ਬਿਆਨ ਦਰਜ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ।