ਗੁਰਦਾਸਪੁਰ:ਥਾਣਾ ਸਿਟੀ ਪੁਲਿਸ(Police Station City Police) ਨੇ ਕਾਹਨੂੰਵਾਨ ਚੌਂਕ(Kahunawan Square) ਵਿੱਚ ਨਾਕੇਬੰਦੀ ਕਰਕੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਨੌਜਵਾਨਾਂ ਨੇ 7 ਹੋਰ ਮੋਟਰਸਾਈਕਲ ਬਰਾਮਦ ਕੀਤੇ। ਬਰਾਮਦ ਕੁੱਲ 8 ਮੋਟਰਸਾਈਕਲਾਂ ਸਮੇਤ ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਬਰਜੀਤ ਸਿੰਘ(Police Station Chief Jabbarjit Singh) ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਖ਼ਬਰੀ ਤੋਂ ਖਾਸ ਇਤਲਾਹ ਮਿਲੀ ਸੀ, ਕਿ ਤਿੰਨ ਨੌਜਵਾਨ ਲਵਪ੍ਰੀਤ ਸਿੰਘ,ਬਲਵਿੰਦਰ ਸਿੰਘ,ਸੈਮੂਅਲ ਮਸੀਹ ਇਕ ਚੋਰੀ ਦੇ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਹਨ। ਜਿਨ੍ਹਾਂ ਨੂੰ ਗੁਰਦਾਸਪੁਰ ਦੇ ਕਾਹਨੂੰਵਾਨ ਚੌਂਕ ਵਿੱਚ ਨਾਕਾਬੰਦੀ ਕਰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ।