ਨੌਜਵਾਨ ਨੇ ਘਰ 'ਚ ਦਾਖ਼ਲ ਹੋ ਕੇ ਔਰਤ 'ਤੇ ਕੀਤਾ ਜਾਨਲੇਵਾ ਹਮਲਾ
ਆਪਸੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੇ ਘਰ 'ਚ ਦਾਖ਼ਲ ਹੋ ਕੇ ਔਰਤ ਨੂੰ ਜਾਣ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਮੁਲਜ਼ਮ ਮਹਿਲਾ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰ ਕੇ ਦੋਸ਼ੀ ਫਰਾਰ ਹੋ ਗਿਆ।
attack on women by unknown man in dinanagar
ਗੁਰਦਾਸਪੂਰ: ਦੀਨਾਨਗਰ ਦੇ ਪਿੰਡ ਨਿਆਮਤਾ 'ਚਇੱਕ ਵਿਆਕਤੀ ਨੇ ਦੇਰ ਰਾਤਘਰ ਦਾਖ਼ਲ ਹੋ ਕੇ ਔਰਤ 'ਤੇ ਜਾਨਲੇਵਾ ਹਮਲਾ ਕਰ ਦਿੱਤਾ।28 ਸਾਲਾਜਯੋਤੀ 'ਤੇ ਮੁਲਜ਼ਮ ਨੇਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰ ਦਿੱਤਾ। ਔਰਤਨੂੰ ਬਚਾਉਣ ਆਏ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਵੀ ਹਮਲਾ ਕਰ ਦਿੱਤਾ। ਹਮਲੇ 'ਚ ਔਰਤਬੁਰੀ ਤਰ੍ਹਾਂ ਜ਼ਖਮੀ ਹੋ ਗਈ ਜਿਸ ਤੋਂ ਬਾਅਦ ਉਸ ਨੂੰਨਾਜ਼ੁਕ ਹਾਲਤ 'ਚ ਜਲੰਧਰ ਦੇ ਇਕ ਨਿਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਨੋਜਵਾਨ ਹਰਪ੍ਰੀਤ ਸਿੰਘ ਸਕੂਲ ਦੀ ਵੈਨ ਚਲਾਉਂਦਾ ਸੀ ਅਤੇ ਪੀੜਤ ਮਹਿਲਾ ਘਰ ਬੱਚਿਆਂ ਨੂੰ ਲੈਣ ਲਈ ਆਉਂਦਾ ਸੀ।
ਪੁਲਿਸ ਨੇ ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ, ਮੁਲਜ਼ਮ ਮਹਿਲਾ ਨੂੰ ਪਹਿਲਾਂ ਵੀ ਪਰੇਸ਼ਾਨ ਕਰਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਦੀ ਭਾਲ 'ਚਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮੁਲਜ਼ਮ ਵਿਰੁੱਧਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।