ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ - AMRINDER SINGH
ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵੱਲੋਂ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ ਤੇ ਇਸ ਦੇ ਲਈ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ।
ਨਸ਼ਿਆਂ ਦੇ ਖਿਲਾਫ਼ ਕੱਢੀ ਜਾਗਰੂਕਤਾ ਰੈਲੀ
ਗੁਰਦਾਸਪੁਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਨਸ਼ੇ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸੇ ਲੜੀ 'ਤਹਿਤ ਬਟਾਲਾ ਪੁਲਿਸ ਵੱਲੋਂ ਸਕੂਲੀ ਬੱਚਿਆਂ ਦੇ ਹੱਥਾਂ ਵਿੱਚ ਨਸ਼ੇ ਵਿਰੁੱਧ ਬੈਨਰ ਫੜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਾਗਰੂਕਤਾ ਰੈਲੀ ਬਟਾਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਕੱਢੀ ਗਈ। ਸਲੀ ਵਿੱਚ ਬੱਚਿਆਂ ਨੇ ਲੋਕਾਂ ਨੂੰ ਨਸ਼ਾ ਨਾਂ ਕਰਨ ਦਾ ਸੁਨੇਹਾ ਦਿੱਤਾ ਹੈ।