ਬਟਾਲਾ : ਪਿਛਲੇ ਦਿਨੀਂ ਗੁਰਦਾਸਪੁਰ ਦੇ ਬਟਾਲਾ ਵਿਖੇ ਇੱਕ ਪਟਾਕਾ ਫ਼ੈਕਟਰੀ ਵਿੱਚ ਧਮਾਕਾ ਹੋਇਆ ਸੀ ਜਿਸ ਵਿੱਚ ਲਗਭਗ 23 ਲੋਕਾਂ ਦੀ ਮੌਤ ਹੋਈ ਸੀ ਅਤੇ ਕਈ ਜ਼ਖ਼ਮੀ ਹੋਏ ਸਨ।
ਇਸੇ ਮਾਮਲੇ ਨੂੰ ਲੈ ਕੇ ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਐੱਮਐੱਲਏ ਸਿਮਰਜੀਤ ਸਿੰਘ ਬੈਂਸ ਨੇ ਗੁਰਦਾਸਪੁਰ ਦੇ ਵਿਪੁਲ ਉਜਵਲ ਨਾਲ ਤਿੱਖੀ ਨੋਕ ਝੋਂਕ ਹੋਈ ਸੀ।
ਤੁਹਾਨੂੰ ਦੱਸ ਦਈਏ ਕਿ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਕਰਨ ਦੇ ਦੋਸ਼ਾਂ ਅਧੀਨ ਬੈਂਸ ਵਿਰੁੱਧ ਮਾਮਲਾ ਦਰਜ ਹੋਇਆ ਹੈ।
ਡੀਐੱਸਪੀ ਬਟਾਲਾ ਬਾਲਕਿਸ਼ਨ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐੱਸਡੀਐੱਮ ਬਟਾਲਾ ਬਲਬੀਰ ਸਿੰਘ ਦੀ ਸ਼ਿਕਾਇਤ ਉੱਤੇ ਬਟਾਲਾ ਦੇ ਸਿਟੀ ਥਾਣਾ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਐੱਮਐੱਲਏ ਬੈਂਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਡੀਸੀ ਦਫ਼ਤਰ ਬਟਾਲਾ ਵਿਖੇ ਡੀਸੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਬਟਾਲਾ ਧਮਾਕੇ ਨੂੰ ਲੈ ਕੇ ਮੀਟਿੰਗ ਚੱਲ ਰਹੀ ਸੀ, ਜਿਸ ਵਿੱਚ ਸਿਮਰਜੀਤ ਸਿੰਘ ਬੈਂਸ ਹੋਰ ਲੋਕਾਂ ਨੂੰ ਇਕੱਠਾ ਕਰ ਕੇ ਜ਼ਬਰਦਸਤੀ ਦਫ਼ਤਰ ਵਿੱਚ ਦਾਖ਼ਲ ਹੋ ਗਏ।
ਬੈਂਸ ਦਾ ਕੈਪਟਨ 'ਤੇ ਨਿਸ਼ਾਨਾ, ਕਿਹਾ ਤੂੰ ਨੀ ਬੋਲਦੀ ਰਕਾਨੇ ਤੂੰ ਨੀ ਬੋਲਦੀ ਤੇਰੇ 'ਚ ਤੇਰਾ ਯਾਰ ਬੋਲਦਾ
ਸਿੰਗਲਾ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਦਫ਼ਤਰ ਵਿੱਚ ਜ਼ਬਰਦਸਤੀ ਦਾਖ਼ਲ ਹੋਣ, ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ, ਡੀਸੀ ਨੂੰ ਭੱਦੀ ਸ਼ਬਦਾਵਲੀ ਬੋਲਣ ਦੇ ਦੋਸ਼ਾਂ ਹੇਠ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਜਾਰੀ ਹੈ।