ਗੁਰਦਾਸਪੁਰ:ਬਟਾਲਾ ਵਿਚ 14 ਸਾਲ ਦੀ ਲੜਕੀ ਦੇ ਨਾਲ ਬਲਾਤਕਾਰ (Rape) ਕਰਨ ਦਾ ਮਾਮਲਾ ਸਾਹਮਣੇ ਆਇਆ।ਉਥੇ ਹੀ ਪੁਲਿਸ ਵਲੋਂ ਸ਼ਿਕਾਇਤ ਮਿਲਣ ਉੱਤੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਪੁਲਿਸ ਅਧਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਪੀੜਤ ਅਤੇ ਪੀੜਤ ਦੇ ਪਰਿਵਾਰ ਦੇ ਬਿਆਨ ਲੈ ਕੇ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਜਲਦ ਹੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਪੀੜਤ ਦੀ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਸਾਡੀ ਕੁੜੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਸਾਨੂੰ ਇਨਸਾਫ਼ (Justice)ਚਾਹੀਦਾ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਲੜਕੀ ਦੀ ਸਿਹਤ ਬਹੁਤ ਖਰਾਬ ਹੋ ਚੁੱਕੀ ਸੀ ਜਿਸ ਕਰਕੇ ਸਿਵਲ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ।