ਪੰਜਾਬ ਸਾਰਕਰ ਦੀ ਆਟਾ-ਦਾਲ ਸਕੀਮ ਤੋਂ ਦੀਨਾਨਗਰ ਦੇ ਪਿੰਡ ਸ਼ਾਦੀਪੁਰ ਦੇ ਲੋਕ ਨਾਰਾਜ਼
ਦੀਨਾਨਗਰ: ਨੈਸ਼ਨਲ ਫੂਡ ਸਿਕਊਰਿਟੀ ਐਕਟ ਦੇ ਤਹਿਤ ਪੰਜਾਬ ਵਿੱਚ ਗ਼ਰੀਬ ਵਰਗ ਦੇ ਲੋਕਾਂ ਦੀ ਸਹੂਲਤ ਲਈ ਬਣਾਈ ਆਟਾ-ਦਾਲ ਸਕੀਮ ਨੂੰ ਲੈ ਕੇ ਦੀਨਾਨਗਰ ਦੇ ਪਿੰਡ ਸ਼ਾਦੀਪੁਰ ਦੇ ਲੋਕਾਂ ਨੇ ਪੰਜਾਬ ਸਰਕਾਰ ਪ੍ਰਤੀ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਉਨ੍ਹਾਂ ਨੂੰ ਹਰ ਮਹੀਨੇ ਰਾਸ਼ਨ ਮਿਲਦਾ ਸੀ ਪਰ ਜਦੋਂ ਕਾਂਗਰਸ ਸਰਕਾਰ ਆਈ ਹੈ ਉਨ੍ਹਾਂ ਨੂੰ ਹਰ 6 ਮਹੀਨੇ ਬਾਅਦ ਰਾਸ਼ਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਵਿੱਚ ਕਣਕ, ਚੀਨੀ, ਦਾਲ਼ਾਂ ਤੇ ਮਿੱਟੀ ਦਾ ਤੇਲ ਵੀ ਮਿਲਦਾ ਸੀ ਪਰ ਹੁਣ ਉਹ ਸਭ ਕੁੱਝ ਵੀ ਮਿਲਣਾ ਬੰਦ ਹੋ ਗਿਆ ਹੈ। ਲੋਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਆਟਾ ਦਾਲ ਸਕੀਮ ਤਹਿਤ ਉਹ ਸਹੁਲਤਾਂ ਮੁੜ ਮੁਹੱਈਆ ਕਰਵਾਈਆਂ ਜਾਣ ਜੋ ਪਿਛਲੀ ਸਰਕਾਰ ਵੇਲੇ ਉਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਸਨ।
ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਪੂ ਹੋਲਡਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪਿੰਡ ਸ਼ਾਦੀਪੁਰ ਵਿੱਚ 160 ਦੇ ਕਰੀਬ ਲਾਭਪਾਤਰੀ ਹਨ ਜੋ ਇਸ ਸਕੀਮ ਦਾ ਲਾਭ ਲੈ ਰਹੇ ਹਨ ਅਤੇ ਜਿਵੇਂ ਹੀ ਸਰਕਾਰ ਵੱਲੋਂ ਰਾਸ਼ਨ ਆਉਂਦਾ ਹੈ ਉਹ ਲੋਕਾਂ ਵਿੱਚ ਵੰਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਸ਼ਨ 6 ਮਹੀਨੇ ਬਾਅਦ ਆਉਂਦਾ ਹੈ ਪਰ ਲੋਕਾਂ ਦੀ ਮੰਗ ਹੈ ਕਿ ਰਾਸ਼ਨ ਮਹੀਨੇ ਬਾਅਦ ਮਿਲਣਾ ਚਾਹੀਦਾ ਹੈ।
TAGGED:
atta dal scheme punjab