ਗੁਰਦਾਸਪੁਰ: ਪੰਜਾਬ ਦੇ ਨੌਜਵਾਨਾਂ ਵਿੱਚ ਆਪਣੀ ਜਾਨ ਜੋਖਮ ਵਿੱਚ ਪਾ ਕੇ ਵਿਦੇਸ਼ ਜਾ ਦੇ ਪੈਸਾ ਕਮਾਉਣ ਦੀ ਲਾਲਸਾ ਦਿਨ ਪਰ ਦਿਨ ਵੱਧਦੀ ਜਾ ਰਹੀ ਹੈ। ਇਸ ਤਹਿਤ ਹੀ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਭੁਪਿੰਦਰ ਸਿੰਘ ਦੀ ਮਲੇਸ਼ੀਆ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਜਿਸ ਦੀ ਖ਼ਬਰ ਸੁਣਕੇ ਪਰਿਵਾਰ ਅਤੇ ਹਲਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਮਲੇਸ਼ੀਆ ਵਿੱਚ ਟਰਾਲਾ ਚਲਾਉਂਦੇ ਸਮੇਂ ਹਾਦਸਾ:-ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਭੁਪਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਮੇਰਾ ਪਤੀ ਭੁਪਿੰਦਰ ਸਿੰਘ ਮਲੇਸ਼ੀਆ ਦੇਸ਼ ਵਿੱਚ ਟਰਾਲਾ ਚਲਾਉਂਦਾ ਸੀ ਅਤੇ ਪਿਛਲੇ 8 ਸਾਲ ਤੋਂ ਵਿਦੇਸ਼ ਵਿੱਚ ਕੰਮ ਕਰ ਰਿਹਾ ਸੀ। ਬੀਤੇ ਕੱਲ੍ਹ ਬੁੱਧਵਾਰ ਨੂੰ ਉਸਦੇ ਟਰਾਲੇ ਦੀਆਂ ਬਰੇਕਾਂ ਫੇਲ੍ਹ ਹੋਣ ਕਰਕੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ।