ਗੁਰਦਾਸਪੁਰ: ਜ਼ਿਲ੍ਹੇ ਦੇ ਸਿਵਲ ਹਸਪਤਾਲ ’ਚ ਬਲੱਡ ਬੈਂਕ ਵਿੱਚ ਆ ਰਹੀ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਸਮਾਜ ਸੇਵੀਆਂ ਵੱਲੋਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾ ਕੇ 50 ਯੂਨਿਟ ਖੂਨ ਇਕੱਠਾ ਕਰਕੇ ਸਿਵਲ ਪ੍ਰਸ਼ਾਸਨ ਨੂੰ ਸੋਂਪਿਆ। ਇਸ ਮੌਕੇ ’ਤੇ ਐਸਐਸ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਧੀਰਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਜ਼ਿਲ੍ਹੇ ਦੇ ਬਲੱਡ ਬੈਂਕ ’ਚ ਖੂਨ ਦੀ ਕਮੀ ਆਉਣ ਕਾਰਨ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਲਈ ਬਲੱਡ ਬੈਂਕ ’ਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਖੂਨ ਦਾਨ ਕੈਂਪ ਲਗਾਇਆ ਗਿਆ ਹੈ ਅਤੇ 50 ਯੂਨਿਟ ਖੂਨ ਦਾਨ ਕੀਤਾ।