ਦੀਨਾਨਗਰ: ਪਿੰਡ ਧਮਰਾਈ ਅੱਪਰਬਾਰੀ ਦੁਆਬ ਨਹਿਰ 'ਚ ਇੱਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਨਹਿਰ 'ਚ ਪਾਣੀ ਦਾ ਤੇਜ਼ ਵਹਾਅ ਹੋਣ ਕਰਕੇ ਲਾਸ਼ ਨੂੰ ਨਹਿਰ 'ਚੋ ਕਾਫ਼ੀ ਮੁਸ਼ਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੀਨਾਨਗਰ 'ਚ ਨਹਿਰ ਵਿੱਚ ਤੈਰਦੀ ਮਿਲੀ ਲਾਸ਼ - ਦੀਨਾਨਗਰ
ਦੀਨਾਨਗਰ ਦੇ ਪਿੰਡ ਧਮਰਾਈ ਅੱਪਰਬਾਰੀ ਦੁਆਬ ਨਹਿਰ 'ਚ ਇੱਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਨਹਿਰ 'ਚ ਪਾਣੀ ਦਾ ਤੇਜ਼ ਵਹਾਅ ਹੋਣ ਕਰਕੇ ਲਾਸ਼ ਨੂੰ ਨਹਿਰ 'ਚੋ ਕਾਫ਼ੀ ਮੁਸ਼ਕਤ ਤੋਂ ਬਾਅਦ ਬਾਹਰ ਕੱਢਿਆ ਗਿਆ।
ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਕਰਕੇ ਉਸਨੂੰ ਸਿਵਲ ਹਸਪਤਾਲ 'ਚ ਰੱਖਿਆ ਜਾਵੇਗਾ। ਪਿੰਡ ਧਮਰਾਈ ਦੇ ਸਰਪੰਚ ਰਜਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਨਹਿਰ ਵਿੱਚ ਇੱਕ ਨੌਜਵਾਨ ਦੀ ਲਾਸ਼ ਤੈਰ ਰਹੀ ਸੀ, ਜਿਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਮੌਕੇ ਤੇ ਪਹੁੰਚੇ ਏ.ਐਸ.ਆਈ ਮੋਹਨ ਲਾਲ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਧਮਰਾਈ ਨਹਿਰ 'ਚ ਇੱਕ ਵਿਅਕਤੀ ਦੀ ਲਾਸ਼ ਤੈਰ ਰਹੀ ਹੈ, ਅਸੀਂ ਮੌਕੇ 'ਤੇ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਸ਼ਨਾਖਤ ਨਾ ਹੋਣ ਕਰਕੇ ਇਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ 'ਚ ਰੱਖਿਆ ਜਾਵੇਗਾ।