ਗੁਰਦਾਸਸਪੁਰ: ਬਟਾਲਾ ਦੇ ਇਲਾਕੇ ਬਾਲਮੀਕ ਮੁਹੱਲੇ ਦੇ ਨਹਿਰੂ ਗੇਟ ਦਾ ਰਹਿਣ ਵਾਲਾ ਨੌਜਵਾਨ ਪਾਰਸ ਜੋ ਸ਼ੁੱਕਰਵਾਰ ਦਾ ਘਰ ਤੋਂ ਲਾਪਤਾ ਸੀ, ਦੀ ਲਾਸ਼ ਅੱਜ ਬਟਾਲਾ ਦੀ ਹੀ ਇੱਕ ਬੰਦ ਪਈ ਸਰਕਾਰੀ ਇਮਾਰਤ 'ਚੋਂ ਮਿਲੀ। ਪੁਲਿਸ ਵੱਲੋਂ ਸੂਚਨਾ ਮਿਲਦੇ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸ਼ੱਕੀ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲੀ
ਬਟਾਲਾ ਦੇ ਇਲਾਕੇ ਬਾਲਮੀਕ ਮੁਹੱਲੇ ਦੇ ਨਹਿਰੂ ਗੇਟ ਦਾ ਰਹਿਣ ਵਾਲਾ ਨੌਜਵਾਨ ਪਾਰਸ ਜੋ ਸ਼ੁੱਕਰਵਾਰ ਦਾ ਘਰ ਤੋਂ ਲਾਪਤਾ ਸੀ, ਦੀ ਲਾਸ਼ ਅੱਜ ਬਟਾਲਾ ਦੀ ਹੀ ਇੱਕ ਬੰਦ ਪਈ ਸਰਕਾਰੀ ਇਮਾਰਤ 'ਚੋਂ ਮਿਲੀ। ਪੁਲਿਸ ਵੱਲੋਂ ਸੂਚਨਾ ਮਿਲਦੇ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਉਹ ਬੀਤੇ ਦੋ ਦਿਨ ਤੋਂ ਪਾਰਸ ਦੀ ਭਾਲ 'ਚ ਵੱਖ-ਵੱਖ ਥਾਵਾਂ 'ਤੇ ਭਟਕ ਰਹੇ ਸਨ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਾਰਸ ਬੀਤੇ ਸ਼ੁੱਕਰਵਾਰ ਨੂੰ ਘਰ ਤੋਂ ਬਿਨਾਂ ਦੱਸੇ ਗਿਆ ਲੇਕਿਨ ਵਾਪਿਸ ਨਹੀਂ ਆਇਆ। ਉਹ ਉਦੋਂ ਤੋਂ ਉਸ ਦੀ ਭਾਲ 'ਚ ਹਨ ਜਦ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਉਸ ਦੀ ਲਾਸ਼ ਮਿਲੀ ਹੈ। ਪਰਿਵਾਰ ਜਾਂਚ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।
ਉਧਰ ਪੁਲਿਸ ਨੂੰ ਸੂਚਨਾ ਮਿਲਦੇ ਹੀ ਸਿਟੀ ਪੁਲਿਸ ਥਾਣਾ ਇੰਚਾਰਜ ਸਤੀਸ਼ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।