ਗੁਰਦਾਸਪੁਰ:ਪੰਜਾਬ ਵਿੱਚ ਲਗਾਤਾਰ ਹੀ ਗੋਲੀ ਚਲਾਉਣ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ। ਜੇਕਰ ਗੱਲ ਕੀਤੀ ਜਾਵੇ ਗੁਰਦਾਸਪੁਰ ਦੀ ਤਾਂ ਬਟਾਲਾ ਸ਼ਹਿਰ ਵਿੱਚ ਇੱਕ ਪਾਰਕ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋਇਆ। ਜਿਸ ਤੋਂ ਬਾਅਦ ਇੱਕ ਨੌਜਵਾਨ ਨੂੰ ਗੋਲੀ ਮਾਰੀ ਕੇ ਉਸਦੀ ਹੱਤਿਆ ਕਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਨੌਜਵਾਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ਪਰ ਰਸਤੇ ਵਿੱਚ ਹੀ ਉਸ ਵੱਲੋਂ ਦਮ ਤੋੜ ਦਿੱਤਾ।
ਮਾਮੂਲੀ ਟਕਰਾਅ ਨੂੰ ਲੈ ਕੇ ਚੱਲੀ ਗੋਲੀ, 1 ਮੌਤ ਉਥੇ ਹੀ ਮ੍ਰਿਤਕ ਦੇ ਦੋਸਤ ਦਾ ਕਹਿਣਾ ਹੈ ਕਿ ਪੁਰਾਣੀ ਖੁਦਕ ਦੇ ਚੱਲਦੇ ਹੋਏ। ਇਸ ਨੌਜਵਾਨ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਦੌਰਾਨ ਇਸ ਦੀ ਗੋਲੀ ਲੱਗਣ ਕਰਕੇ ਜਾਨ ਚੱਲੀ ਗਈ। ਹਾਲਾਂਕਿ ਉਨ੍ਹਾਂ ਵੱਲੋਂ ਬਟਾਲੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਪਰ ਉੱਥੇ ਇਲਾਜ ਨਾ ਹੋਣ ਕਰ ਕੇ ਇਸ ਨੌਜਵਾਨ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਉਕਤ ਨੌਜਵਾਨ ਨੇ ਮਾਪਿਆ ਦਾ ਕੱਲਾ-ਕੱਲਾ ਪੁੱਤਰ ਸੀ। ਨੌਜਵਾਨ ਦੇ ਮਾਂ ਬਾਪ ਨੇ ਮੰਗੀ ਕੀਤੀ ਕਿ ਜਿਨ੍ਹਾਂ ਲੋਕਾਂ ਵੱਲੋਂ ਗੋਲੀ ਚਲਾਈ ਗਈ ਹੈ। ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ ਅਤੇ 302 ਦੇ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਦੂਜੇ ਪਾਸੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੁਲਿਸ ਦਾ ਕਹਿਣਾ ਹੈ ਕਿ ਜਿਸ ਨੌਜਵਾਨ ਨੂੰ ਗੋਲੀ ਲੱਗੀ ਸੀ। ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਜਿਸ ਪਾਰਕ ਵਿੱਚ ਲੜਾਈ ਹੋਈ ਹੈ। ਉਥੇ ਕੋਈ ਸੀ.ਸੀ.ਟੀ.ਵੀ ਕੈਮਰੇ ਨਹੀਂ ਸਨ। ਪਰ ਜਲਦ ਹੀ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਖ਼ਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਆਰੋਪੀਆਂ ਨੂੰ ਫੜਨ ਲਈ ਛਾਣਬੀਣ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:- ਜਲਾਦ ਬਣ ਪਿਓ ਨੇ ਧੀ ਨੂੰ ਬੇਰਹਿਮੀ ਨਾਲ ਕੁੱਟਿਆ, ਦੇਖੋ ਵੀਡੀਓ