ਪੰਜਾਬ

punjab

ETV Bharat / state

550 ਸਾਲਾਂ ਪ੍ਰਕਾਸ਼ ਪੁਰਬ: ਅੱਜ ਡੇਰਾ ਬਾਬਾ ਨਾਨਕ ਵਿੱਚ ਹੋਵੇਗੀ ਕੈਬਿਨਟ ਮੀਟਿੰਗ - 550 parkash purb latest punjabi news

550 ਸਾਲਾਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਪੰਜਾਬ ਸਰਕਾਰ ਮੰਤਰੀ ਮੰਡਲ ਦੀ ਪਹਿਲੀ ਵਾਰ ਕਸਬਾ ਡੇਰਾ ਬਾਬਾ ਨਾਨਕ ਵਿੱਚ ਕੈਬਿਨਟ ਮੀਟਿੰਗ ਹੋ ਰਹੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਲਾਂਘੇ ਲਈ ਚੱਲ ਰਹੇ ਉਸਾਰੀ ਕੰਮਾਂ ਦਾ ਜਾਇਜ਼ਾ ਲੈਣਗੇ।

ਡੇਰਾ ਬਾਬਾ ਨਾਨਕ

By

Published : Sep 19, 2019, 10:28 AM IST

ਚੰਡੀਗੜ੍ਹ: ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਵਿਚ ਖੁੱਲ੍ਹ ਰਹੇ ਲਾਂਘੇ ਅਤੇ ਗੁਰੂ ਨਾਨਕ ਦੇਵ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਪੰਜਾਬ ਸਰਕਾਰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਡੇਰਾ ਬਾਬਾ ਨਾਨਕ ਵਿੱਚ ਹੋਵੇਗੀ।

ਇਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਸਮੇਤ ਸਮੁੱਚੀ ਕੈਬਿਨਟ ਹਿੱਸਾ ਲਵੇਗੀ।

ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਹੈ ਕਿ ਕਸਬਾ ਡੇਰਾ ਬਾਬਾ ਨਾਨਕ ਵਿੱਚ ਕੈਬਿਨਟ ਮੀਟਿੰਗ ਹੋ ਰਹੀ ਹੈ। ਡੀਸੀ ਵਿਪੁਲ ਉਜਵਲ ਅਤੇ ਐਸਐਸਪੀ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸਰੁੱਖਿਆ ਤੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਦੋ ਪੜਾਅ ਵਿਚ ਚੱਲਣ ਵਾਲੀ ਮੀਟਿੰਗ ਕਰੀਬ ਸਾਢੇ ਗਿਆਰਾਂ ਵਜੇ ਸ਼ੁਰੂ ਹੋਵੇਗੀ। ਮੀਟਿੰਗ ਦਾਣਾ ਮੰਡੀ ਵਿਚ ਹੋਵੇਗੀ।

ਡੇਰਾ ਬਾਬਾ ਨਾਨਕ ਦੇ ਐਸਡੀਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਦਾਣਾ ਮੰਡੀ ਵਿੱਚ ਵਿਸ਼ਾਲ ਪੰਡਾਲ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਪਹਿਲਾ ਡੇਰਾ ਬਾਬਾ ਨਾਨਕ ਵਿਕਾਸ ਬੋਰਡ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ।

ਇਹ ਵੀ ਪੜੋ: 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਕੈਬਿਨੇਟ ਦੀ ਬੈਠਕ ਲਈ ਤਿਆਰੀਆਂ ਮੁਕੰਮਲ

ਮੁੱਖ ਮੰਤਰੀ ਤੇ ਬਾਕੀ ਮੰਤਰੀ ਲਾਂਘੇ ਲਈ ਚੱਲ ਰਹੇ ਉਸਾਰੀ ਕੰਮਾਂ ਦਾ ਜਾਇਜ਼ਾ ਲੈਣਗੇ। ਮੁੱਖ ਮੰਤਰੀ ਦੇ ਸਾਂਝੀ ਚੈੱਕ ਪੋਸਟ 'ਤੇ ਵੀ ਜਾਣ ਦੀ ਆਸ ਹੈ। ਪੁਲਿਸ ਨੇ ਆਮ ਲੋਕਾਂ ਨੂੰ ਆਵਾਜਾਈ 'ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਲਈ ਢੁੱਕਵੇਂ ਪ੍ਰਬੰਧ ਕੀਤੇ ਹਨ। ਮੀਟਿੰਗ ਦੇ ਮੱਦੇਨਜ਼ਰ ਸ਼ਹਿਰ ਦੀਆਂ ਸੜਕਾਂ ਨੂੰ ਸੁਧਾਰਿਆ ਜਾ ਰਿਹਾ ਹੈ

ABOUT THE AUTHOR

...view details