ਗੁਰਦਾਸਪੁਰ: Food and Civil Supplies Minister Lal Chand Kataruchak ਅੱਜ 14 ਅਕਤੂਬਰ ਨੂੰ ਗੁਰਦਾਸਪੁਰ ਵਿੱਚ ਅਨਾਜ਼ ਮੰਡੀ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਉਹਨਂ ਕਿਹਾ ਕਿ ਪੰਜਾਬ ਦੇ ਵਿੱਚ 17 ਲੱਖ ਮਿਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ SYL ਮੁੱਦੇ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੋ ਰਹੀ ਮੀਟਿੰਗ ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਦੇ ਕੋਲ ਹਰਿਆਣਾ ਨੂੰ ਦੇਣ ਦੇ ਲਈ ਇੱਕ ਬੂੰਦ ਪਾਣੀ ਨਹੀਂ ਹੈ ਅਤੇ ਪੰਜਾਬ ਦੇ ਹਿੱਤ ਪਹਿਲਾਂ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਕੀਤੀ ਗਈ ਰੈੱਡ ਐਂਟਰੀ ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ ਕਿਸੇ ਵੀ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ ਗਈ ਹੈ ਤਾਂ ਉਹ ਗਲਤ ਹੈ ਕਿਉਂਕਿ ਪੰਜਾਬ ਸਰਕਾਰ ਦਾ ਅਜਿਹਾ ਕੋਈ ਏਜੰਡਾ ਨਹੀਂ ਹੈ।