ਗੁਰਦਾਸਪੁਰ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂ ਕੀਤੀ "ਮਿਸ਼ਨ ਫ਼ਤਿਹ" ਮੁਹਿੰਮ ਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਾ ਸ਼ਿਰਫ 'ਮਿਸ਼ਨ ਫ਼ਤਿਹ' ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਸਾਰੇ ਵਿਅਕਤੀਆਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ।
ਗੁਰਦਾਸਪੁਰ: 'ਮਿਸ਼ਨ ਫ਼ਤਿਹ' ਮੁਹਿੰਮ ਸਬੰਧੀ ਕੈਬਿਨੇਟ ਮੰਤਰੀ ਰੰਧਾਵਾ ਨੇ ਕੀਤਾ ਡੀਸੀ ਦਾ ਸਨਮਾਨ
ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂ ਕੀਤੀ ਗਈ "ਮਿਸ਼ਨ ਫ਼ਤਿਹ" ਮੁਹਿੰਮ ਦੀ ਕਾਮਯਾਬੀ ਤੋਂ ਬਾਅਦ ਉਨ੍ਹਾਂ ਸ਼ਲਾਘਾ ਕੀਤੀ।
'ਮਿਸ਼ਨ ਫ਼ਤਿਹ' ਮੁਹਿੰਮ ਸਬੰਧੀ ਕੈਬਿਨੇਟ ਮੰਤਰੀ ਰੰਧਾਵਾ ਨੇ ਕੀਤਾ ਡੀਸੀ ਦਾ ਸਨਮਾਨ
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ 'ਚ ਯੋਗਤਾ ਹੈ, ਪਰ ਉਨ੍ਹਾਂ ਨੂੰ ਨਿਖਾਰਨ ਦੀ ਲੌੜ ਹੈ। ਇਸ ਦੌਰਾਨ ਰੰਧਾਵਾ ਨੇ ਇਸ ਮੁਹਿੰਮ ਸਬੰਧੀ ਆਨਲਾਈਨ ਸਿਸਟਮ ਦਾ ਉਦਘਾਟਨ ਵੀ ਕੀਤਾ, ਤਾਂ ਜੋ ਪੰਜਾਬ ਦੇ ਨੌਜਵਾਨ ਘਰ ਬੈਠੇ ਹੀ ਆਪਣੀ ਟੈਸਟਾਂ ਦੀਆਂ ਤਿਆਰੀਆਂ ਮੁਕੰਮਲ ਕਰ ਪਾਉਣ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸੂਬੇ ਭਰ 'ਚ ਕੀਤੇ ਗਏ ਲੌਕਡਾਊਨ ਦੌਰਾਨ ਕਈ ਵਿਦਿਆਰਥੀ ਸੈਂਟਰਾਂ ਵਿਖੇ ਪਹੁੰਚ ਕੇ ਆਪਣੇ ਕੋਰਸਾਂ ਦੀ ਤਿਆਰੀ ਨਹੀਂ ਕਰ ਪਾ ਰਹੇ ਸਨ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਸ ਕੋਚਿੰਗ ਦਾ ਆਨਲਾਈਨ ਸਿਸਟਮ ਸ਼ੁਰੂ ਕਰ ਦਿੱਤਾ ਗਿਆ ਹੈ।