ਗੁਰਦਾਸਪੁਰ: ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੀ ਬਟਾਲਾ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਇੱਕ ਸਾਲ ਤੋਂ ਚਲ ਰਹੇ ਹਨ। ਇਹ ਗੱਲ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬਟਾਲਾ ਦੇ ਨਹਿਰੂ ਗੇਟ ਨਜ਼ਦੀਕ 6 ਸਾਲਾਂ ਤੋਂ ਅਧੂਰੀ ਪਈ ਪੁੱਡਾ ਮਾਰਕੀਟ ਵਿੱਚ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਦੌਰਾਨ ਕਹੀ।
ਕੈਬਿਨੇਟ ਮੰਤਰੀ ਤ੍ਰਿਪਤ ਬਾਜਵਾ ਨੇ ਬਟਾਲਾ 'ਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਨੀਂਹ ਪੱਥਰ ਰੱਖਣ ਉਪਰੰਤ ਗੱਲਬਾਤ ਕਰਦਿਆਂ ਕੈਬਿਨੇਟ ਮੰਤਰੀ ਨੇ ਕਿਹਾ ਕਿ ਇਹ ਮਾਰਕੀਟ 6 ਸਾਲਾਂ ਤੋਂ ਸਹੂਲਤਾਂ ਪੱਖੋਂ ਅਧੂਰੀ ਸੀ, ਇਮਾਰਤ ਵੀ ਪੂਰੀ ਨਹੀਂ ਬਣੀ ਸੀ। ਬਿਜਲੀ ਦੇ ਕੁਨੈਕਸ਼ਨ ਵੀ ਨਹੀਂ ਸੀ, ਪਰੰਤੂ ਹੁਣ ਬਿਜਲੀ ਦੇ ਕੁਨੈਕਸ਼ਨ ਵੀ ਲੱਗ ਗਏ ਹਨ।
ਇਸਤੋਂ ਇਲਾਵਾ ਲੋਡ ਨੂੰ ਡਿਵੈਲਪ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਪੁੱਡਾ ਦਫ਼ਤਰ ਤੋਂ ਅਧਿਕਾਰੀਆਂ ਨੇ ਇਸ ਸਬੰਧੀ ਇੱਕ ਪ੍ਰਪੋਜਲ ਤਿਆਰ ਕੀਤੀ ਹੈ, ਜਿਸ ਸਬੰਧੀ ਉਹ ਨੀਂਹ ਪੱਥਰ ਰੱਖਣ ਲਈ ਇਥੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਇਹ ਤਿੰਨ ਮਹੀਨਿਆਂ ਅੰਦਰ ਕੰਮ ਪੂਰਾ ਹੋ ਜਾਵੇਗਾ।
ਗੁਰਪੁਰਬ ਸਬੰਧੀ ਉਨ੍ਹਾਂ ਕਿਹਾ ਕਿ ਇਹ ਬਟਾਲਾ ਵਿੱਚ ਜੋ ਵੀ ਵਿਕਾਸ ਹੋ ਰਿਹਾ ਹੈ, ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਦੀ ਮਿਹਰ ਸਦਕਾ ਹੋ ਰਹੇ ਹਨ। ਉਹ ਸਾਰੇ ਦੇਸ਼ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹਨ ਅਤੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਵੱਧ ਚੜ੍ਹ ਕੇ ਖ਼ੁਸ਼ੀ ਤੇ ਉਤਸ਼ਾਹ ਨਾਲ ਗੁਰਪੁਰਬ ਮਨਾਉਣ।