ਗੁਰਦਾਸਪੁਰ: ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿੱਚ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੀਤੀ। ਇਸ ਦੌਰਾਨ ਸਕੂਲੀ ਬੱਚਿਆ ਤੇ ਪੁਲਿਸ ਬਲਾਂ ਦੇ ਜਵਾਨਾਂ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਸਲਾਮੀ ਦਿੱਤੀ।
ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕਰ ਰੰਗ ਬੰਨ੍ਹਿਆ ਆਜ਼ਾਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਸ਼ਹਿਰ ਦੀ ਸੁਰੱਖਿਆ ਨੂੰ ਲੈਕੇ ਪੁਲਿਸ ਨੇ ਸੀਸੀਟੀਵੀ ਦੇ ਨਾਲ-ਨਾਲ ਡਰੋਨ ਜ਼ਰੀਏ ਸ਼ਹਿਰ ‘ਤੇ ਆਪਣੀ ਪੂਰੀ ਨਜ਼ਰ ਬਣਾਈ ਹੋਈ ਸੀ।
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ, ਕਿ ਭਾਰਤ ਨੂੰ ਆਜ਼ਾਦ ਕਰਵਾਉਣ ਵਿੱਚ ਦੇਸ਼ ਦੇ ਬਹੁਤ ਸਾਰੇ ਸੂਰਮਿਆ ਨੇ ਕੁਰਬਨੀਆਂ ਦਿੱਤੀਆਂ ਹਨ। ਜਿਸ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਨੇ ਦਿੱਤਾ ਹੈ। ਉਨ੍ਹਾਂ ਨੇ ਕਿਹਾ, ਕਿ ਭਾਰਤ ਨੂੰ ਆਜ਼ਾਦ ਕਰਵਾਉਣ ਵਿੱਚ ਪੰਜਾਬੀਆਂ ਨੇ 91 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ।