ਬਟਾਲਾ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੀਰਵਾਰ ਨੂੰ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਿੱਚ ਬਟਾਲਾ ਵਿਖੇ ਕੈਬਿਨੇਟ ਮੀਟਿੰਗ ਕੀਤੀ ਗਈ। ਇਸ ਕੈਬਿਨੇਟ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਕੈਬਿਨੇਟ ਦੇ ਸਾਰੇ ਮੰਤਰੀ ਮੌਜੂਦ ਰਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੇ ਸਮਝੌਤੇ ਲਈ ਖੁਸ਼ੀ ਜਤਾਈ ਅਤੇ ਨਾਲ ਹੀ ਪਾਕਿਸਤਾਨ ਵਲੋਂ 20 ਡਾਲਰ ਫ਼ੀਸ ਲੈਣੇ ਦੇ ਫ਼ੈਸਲੇ 'ਤੇ ਪਾਕਿਸਤਾਨ ਨੂੰ ਮੁੜ ਵਿਚਾਰ ਕਰਨ ਦੀ ਗੱਲ ਕਹੀ।
ਇਸ ਮੌਕੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ, ਜਿੱਥੇ ਦੋਵਾਂ ਦੇਸ਼ਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਕੋਰੀਡੋਰ ਦੇ ਸਮਝੌਤੇ ਲਈ ਖੁਸ਼ੀ ਜ਼ਾਹਿਰ ਕੀਤੀ। ਉਨ੍ਹਾਂ ਨੇ ਪਾਕਿਸਤਾਨ ਵਲੋਂ 20 ਡਾਲਰ ਫ਼ੀਸ ਲੈਣੇ ਦੇ ਫੈਸਲੇ 'ਤੇ ਪਾਕਿਸਤਾਨ ਨੂੰ ਮੁੜ ਵਿਚਾਰ ਕਰਨ ਦੀ ਗੱਲ ਆਖੀ।
ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ ਨੇ ਬਟਾਲਾ ਕੈਬਿਨੇਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖਿਆ ਕਿ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਜੋ ਸਮਝੌਤਾ ਸਾਇਨ ਹੋਇਆ ਹੈ, ਉਸ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਰੋਜ਼ਾਨਾ 5000 ਸ਼ਰਧਾਲੂ ਕੋਰੀਡੋਰ ਦੇ ਰਸਤੇ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨਤਮਸਤਕ ਹੋਣਗੇ।
ਇਹ ਵੀ ਪੜ੍ਹੋ: ਜ਼ਿਮਨੀ ਚੋਣਾਂ ਵਿੱਚ ਇਨ੍ਹਾਂ ਉਮੀਦਵਾਰਾਂ ਨੇ ਮਾਰੀਆਂ ਮੱਲਾਂ
20 ਡਾਲਰ ਦੀ ਫੀਸ ਵੀ ਲਾਗੂ ਹੈ, ਜਿਸ ਉੱਤੇ ਕੈਪਟਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਇਸ ਦਾ ਵਿਰੋਧ ਕਰਦੇ ਹਨ ਅਤੇ ਅੱਜ ਵੀ ਵਿਰੋਧ ਕਰਦੇ ਹਨ। ਇਸ ਦੇ ਨਾਲ ਹੀ ਮੁਖ ਮੰਤਰੀ ਨੇ ਬਟਾਲਾ ਦੇ ਵਿਕਾਸ ਲਈ ਲਏ ਗਏ, ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਦਰਸ਼ਨ ਲਈ ਉਹ ਪਹਿਲੇ ਜਥੇ ਵਿੱਚ ਜਾਣਗੇ ਅਤੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਵੀ ਹੋਣਗੇ। ਦੱਸ ਦਈਏ ਕਿ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਪਹਿਲਾ ਜਥਾ 9 ਨਵੰਬਰ ਨੂੰ ਰਵਾਨਾ ਹੋਵੇਗਾ।