ਗੁਰਦਾਸਪੁਰ: ਬਟਾਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ 109 ਕਿਲੋਮੀਟਰ ਲੰਮੇ 'ਪ੍ਰਕਾਸ਼ ਪੁਰਬ ਮਾਰਗ' ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲਿਆ।
550ਵਾਂ ਪ੍ਰਕਾਸ਼ ਪੁਰਬ: ਕੈਪਟਨ ਨੇ 'ਪ੍ਰਕਾਸ਼ ਪੁਰਬ ਮਾਰਗ' ਦਾ ਰੱਖਿਆ ਨੀਂਹ ਪੱਥਰ - Prakash Purab Marg
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲਾ ਵਿੱਚ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ 109 ਕਿਲੋਮੀਟਰ ਲੰਮੇ 'ਪ੍ਰਕਾਸ਼ ਪੁਰਬ ਮਾਰਗ' ਦਾ ਨੀਂਹ ਪੱਥਰ ਰੱਖਿਆ।
ਫ਼ੋਟੋ
ਇਸ ਦੇ ਨਾਲ ਹੀ ਰਾਜ ਸਰਕਾਰ ਵੱਲੋਂ ਮੁੰਡੀ ਮੋੜ-ਕਪੂਰਥਲਾ-ਸੁਭਾਨਪੁਰ-ਬਿਆਸ-ਬਾਬਾ ਬਕਾਲਾ-ਬਟਾਲਾ-ਡੇਰਾ ਬਾਬਾ ਨਾਨਕ ਦਾ ਰਾਹ 103 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਦੱਸ ਦਈਏ, ਬਟਾਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੈਬਿਨੇਟ ਦੀ ਬੈਠਕ ਸ਼ੁਰੂ ਹੋ ਗਈ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸਾਧੂ ਸਿੰਘ ਧਰਮਸੋਤ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਪੁਹੰਚੇ।