ਗੁਰਦਾਸਪੁਰ: ਬਟਾਲਾ ਸ਼ੁਗਰ ਮਿਲ ਦੇ ਫਾਰਮ ਵਿਖੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਬਾਇਓ ਸੀਐਨਜੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਰੰਧਾਵਾ ਦਾ ਕਹਿਣਾ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ।
ਇਸ ਮੌਕੇ ਕੇਂਦਰ ਵਲੋਂ ਪੰਜਾਬ ਸਰਕਾਰ ਨੂੰ ਭੇਜੀ ਚਿੱਠੀ ਨੂੰ ਲੈਕੇ ਉਨ੍ਹਾਂ ਦਾ ਕਹਿਣਾ ਕਿ ਕੇਂਦਰ ਵਲੋਂ ਪੰਜਾਬ ਸਰਕਾਰ ਖਾਸਕਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਇਹ ਚਿੱਠੀ ਲਿਖੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਫ਼ਸਲ ਦੀ ਵਾਢੀ ਲਈ ਜੋ ਪਰਵਾਸੀ ਮਜ਼ਦੂਰ ਹੋਰ ਸੂਬਿਆਂ ਤੋਂ ਆਉਣੇ ਹਨ, ਸਰਕਾਰ ਚਾਹੁੰਦੀ ਹੈ ਕਿ ਉਹ ਡਰ ਕਾਰਨ ਨਾ ਆਉਣ ਅਤੇ ਕਿਸਾਨ ਧਰਨਾ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਦਾ ਕਹਿਣਾ ਕਿ ਪੰਜਾਬ 'ਚ ਅਜਿਹਾ ਕੁਝ ਵੀ ਨਹੀਂ ਹੈ ਜਿਸ ਕਾਰਨ ਕੇਂਦਰ ਸਰਕਾਰ ਨੂੰ ਆਪਣੀ ਚਿੱਠੀ ਵਾਪਸ ਲੈਣੀ ਚਾਹੀਦੀ ਹੈ।