ਗੁਰਦਾਸਪੁਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਇਤਿਹਾਸਕ ਐਲਾਨ ਕਰਦਿਆ ਕਿਹਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਗੁਰਦਾਸਪੁਰ ਵਿਖੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜ੍ਹੇ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਚੰਨੀ ਨੇ ਕਿਹਾ ਕਿ ਈਸਾਈ ਭਾਈਚਾਰੇ ਨੂੰ ਸਰਕਾਰ ਦੇ ਬੋਰਡਾਂ ਵਿੱਚ ਨੁੰਮਾਇਦਗੀ ਦਿੱਤੀ ਜਾਵੇਗੀ। ਉਨ੍ਹਾਂ ਸਮੁੱਚੇ ਈਸਾਈ ਭਾਈਚਾਰੇ ਨੂੰ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ।
ਕਬਰਸਤਾਨਾਂ ਲਈ ਜਗ੍ਹਾ ਕਰਵਾਈ ਜਾਵੇਗੀ ਮੁਹੱਈਆ
ਮੁੱਖ ਮੰਤਰੀ ਪੰਜਾਬ ਨੇ ਈਸਾਈ ਭਾਈਚਾਰੇ ਵੱਲੋਂ ਉਠਾਏ ਮੁੱਦਿਆਂ ਬਾਰੇ ਕਿਹਾ ਕਿ ਜਿੰਨ੍ਹਾਂ ਜ਼ਿਲਿਆਂ ਵਿੱਚ ਇਸਾਈ ਭਾਈਚਾਰਾ ਹੈ, ਉਥੇ ਕਬਰਿਸਤਾਨਾਂ ਦੀ ਸਮੱਸਿਆ ਵੀ ਹੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਥਾਵਾਂ ਉੱਤੇ ਇਸਾਈ ਭਾਈਚਾਰੇ ਦੀ ਅਬਾਦੀ ਹੈ, ਪਰ ਕਬਰਸਤਾਨ ਲਈ ਜਗ੍ਹਾ ਨਹੀਂ ਹੈ, ਉਨ੍ਹਾਂ ਵਿੱਚ ਜਗ੍ਹਾ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ ਕੀਤੀ ਜਾਵੇਗੀ। ਜਿੱਥੇ ਇਸਾਈ ਭਾਈਚਾਰੇ ਨਾਲ ਸਬੰਧਿਤ ਲੋਕ ਆਪਣੀ ਖੁਸ਼ੀ-ਗਮੀ ਦਾ ਪ੍ਰਬੰਧ ਕਰ ਸਕਣਗੇ। ਇਸ ਮੌਕੇ ਮਸੀਹ ਭਾਈਚਾਰੇ ਦੇ ਧਾਰਮਿਕ ਆਗੂਆਂ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੂੰ ਪਵਿੱਤਰ ਬਾਈਬਲ ਭੇਂਟ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਈਸਾਈ ਧਰਮ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਬਹੁਤ ਵੱਡੀ ਦੇਣ
ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ ਨੇ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜ੍ਹੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਵਿਸ਼ਵ ਸਾਂਤੀ, ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ, ਉਨਾਂ ਦੀਆਂ ਸਿੱਖਿਆਂਵਾ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੱਡੇ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਰੇ ਧਰਮ ਅਤੇ ਉਨਾਂ ਦੇ ਰਹਿਬਰ ਸਾਨੂੰ ਆਪਸੀ ਭਾਈਚਾਰੇ ਦਾ ਸ਼ੰਦੇਸ ਦਿੰਦੇ ਹਨ। ਉਨਾਂ ਕਿਹਾ ਕਿ ਈਸਾਈ ਧਰਮ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਬਹੁਤ ਵੱਡੀ ਦੇਣ ਹੈ ਅਤੇ ਆਪਣੀ ਸੇਵਾ ਭਾਵਨਾ ਨਾਲ ਈਸਾਈ ਧਰਮ ਪੂਰੀ ਦੂਨੀਆਂ ਵਿਚ ਫੈਲ ਚੁੱਕਾ ਹੈ। ਉਨਾਂ ਕਿਹਾ ਕਿ ਸਾਨੂੰ ਆਪਣੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਮਿਲਜੁਲ ਕੇ ਰਹਿਣਾ ਚਾਹੀਦਾ ਹੈ ਅਤੇ ਪ੍ਰਭੂ ਯਿਸੂ ਮਸੀਹ ਵਰਗੇ ਮਹਾਂਪੁਰਖਾਂ ਦੀਆਂ ਸਿੱਖਿਆਵਾ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਕ ਨਿਮਾਣੇ ਸ਼ਰਧਾਲੂ ਦੀ ਤਰ੍ਹਾਂ ਇਸ ਸਮਾਗਮ ਵਿੱਚ ਲਗਵਾਈ ਹਾਜ਼ਰੀ
ਇਸ ਮੌਕੇ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ 'ਤੇ ਚੇਅਰਮੈਨ ਮਿਲਕਫੈੱਡ ਪੰਜਾਬ ਨੇ ਪ੍ਰਭੂ ਯਿਸੂ ਮਸੀਹ ਜੀ ਦਾ ਰਾਜ ਪੱਧਰੀ ਜਨਮ ਦਿਹਾੜਾ ਗੁਰਦਾਸਪੁਰ ਵਿਖੇ ਮਨਾਉਣ ’ਤੇ ਚੰਨੀ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਇਕ ਨਿਮਾਣੇ ਸ਼ਰਧਾਲੂ ਦੀ ਤਰ੍ਹਾਂ ਇਸ ਸਮਾਗਮ ਵਿਚ ਹਾਜ਼ਰੀ ਲਗਵਾਈ ਹੈ ਅਤੇ ਨਾਲ ਹੀ ਉਨਾਂ ਨੇ ਮਸੀਹ ਭਾਈਚਾਰੇ ਦੀ ਖੁਸ਼ਹਾਲੀ ਲਈ ਮਹੱਤਵਪੂਰਨ ਐਲਾਨ ਵੀ ਕੀਤੇ ਹਨ। ਉਨਾਂ ਨੇ ਸਮੂਹ ਮਸੀਹ ਭਾਈਚਾਰੇ ਦਾ ਇਸ ਰਾਜ ਪੱਧਰੀ ਸਮਾਗਮ ਵਿਚ ਆਉਣ 'ਤੇ ਧੰਨਵਾਦ ਕੀਤਾ।
ਰਾਜ ਪੱਧਰੀ ਸਮਾਗਮ ਕਰਵਾ ਕੇ ਮਸੀਹ ਭਾਈਚਾਰੇ ਨੂੰ ਦਿੱਤਾ ਹੈ ਮਾਣ