ਗੁਰਦਾਸਪੁਰ: ਇੱਕ ਪਾਸੇ ਪੰਜਾਬ ਸਰਕਾਰ ਨਸ਼ੇ 'ਤੇ ਠੱਲ੍ਹ ਪਾਉਣ ਦੇ ਦਾਅਵੇ ਕਰ ਰਹੀ ਹੈ ਤੇ ਦੁਜੇ ਪਾਸੇ ਨਸ਼ਾ ਤਸਕਰੀ 'ਚ ਔਰਤਾਂ ਦੀ ਸ਼ਮੂਲੀਅਤ ਹੋਣ ਦੀਆਂ ਵੀ ਖ਼ਬਰਾਂ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਸੀਆਈਏ ਸਟਾਫ ਨੇ ਇੱਕ 50 ਸਾਲਾ ਕਮਲਾ ਨਾਂਅ ਦੀ ਔਰਤ ਨੂੰ 10 ਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ।
ਸੀਆਈਏ ਸਟਾਫ ਨੇ ਹੈਰੋਇਨ ਨਾਲ 50 ਸਾਲਾ ਔਰਤ ਨੂੰ ਕੀਤਾ ਗ੍ਰਿਫ਼ਤਾਰ - women arrested
ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰ 10 ਗ੍ਰਾਮ ਹੈਰੋਇਨ ਨਾਲ ਨਸ਼ਾ ਵੇਚ ਰਹੀ ਔਰਤ ਨੂੰ ਪੁਲਿਸ ਨੇ ਮੌਕੇ 'ਤੇ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਇਸ ਮਹਿਲਾ ਵਿਰੁੱਧ ਪਹਿਲਾਂ ਵੀ ਵੱਖ ਵੱਖ ਥਾਣਿਆਂ 'ਚ 15 ਦੇ ਕਰੀਬ ਚੋਰੀ ਅਤੇ ਨਸ਼ਾ ਵੇਚਣ ਦੇ ਮਾਮਲੇ ਦਰਜ ਹਨ। ਦੋਸ਼ੀ ਔਰਤ ਉਪਰ ਮਾਮਲਾ ਦਰਜ ਕਰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਲੈ ਕੇ ਪੁੱਛਗਿੱਛ ਜਾਰੀ ਕਰ ਦਿੱਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਐਸਆਈ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਇਹ ਔਰਤ ਆਪਣੇ ਘਰ ਵਿੱਚ ਨਸ਼ਾਵੇਚਣ ਦਾ ਕੰਮ ਕਰਦੀ ਹੈ। ਸੂਚਨਾ ਦੇ ਅਧਾਰ ਤੇ ਔਰਤ ਘਰ ਛਾਪੇਮਾਰੀ ਕੀਤੀ ਗਈ ਤਾਂ ਔਰਤ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਔਰਤ ਨੂੰ ਮੌਕੇ 'ਤੇ ਕਾਬੂ ਕਰ ਲਿਆ ਤੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਜਾਰੀ ਕਰ ਦਿੱਤੀ ਹੈ।