ਪੰਜਾਬ

punjab

ETV Bharat / state

ਸਿਵਲ ਹਸਪਤਾਲ ਦਾ ਡਾਕਟਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ 'ਚ ਇੱਕ ਡਾਕਟਰ ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਕਨਸੈਪਟ ਫ਼ੋਟੋ।

By

Published : Jun 27, 2019, 10:17 AM IST

ਗੁਰਦਾਸਪੁਰ: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਸਿਵਲ ਹਸਪਤਾਲ 'ਚ ਤਾਇਨਾਤ ਇਕ ਡਾਕਟਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਫੜ੍ਹਿਆ ਹੈ। ਡਾਕਟਰ ਦੀ ਪਛਾਣ ਪੁਨੀਤ ਗਿੱਲ ਵਜੋਂ ਹੋਈ ਹੈ।

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਗੁਰਦਾਸਪੁਰ 'ਚ ਤਾਇਨਾਤ ਡਾਕਟਰ ਪੁਨੀਤ ਗਿੱਲ ਨੂੰ ਪਿੰਡ ਡੇਹਰੀਵਾਲ ਦਰੋਗਾ ਦੇ ਰਹਿਣ ਵਾਲੇ ਦਲੀਪ ਚੰਦ ਦੀ ਸ਼ਿਕਾਇਤ 'ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵੀਡਓ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਨੂੰ ਇਕ ਝਗੜੇ ਤੋਂ ਬਾਅਦ ਸੱਟਾਂ ਲੱਗੀਆਂ ਸਨ ਅਤੇ ਡਾਕਟਰੀ ਰਿਪੋਰਟ ਤਿਆਰ ਕਰਨ ਬਦਲੇ ਉਕਤ ਡਾਕਟਰ ਨੇ ਉਸ ਕੋਲੋਂ 25 ਹਜ਼ਾਰ ਰੁਪਏ ਮੰਗੇ ਅਤੇ ਸੌਦਾ 20 ਹਜ਼ਾਰ ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ 5 ਹਜ਼ਾਰ ਰੁਪਏ ਉਕਤ ਡਾਕਟਰ ਨੂੰ ਦੇ ਦਿੱਤੇ ਗਏ ਸਨ।

ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਉਕਤ ਦੋਸ਼ੀ ਡਾਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਚ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਵਿਜੀਲੈਂਸ ਬਿਓਰੋ ਨੇ ਡਾਕਟਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details