ਪੰਜਾਬ

punjab

ETV Bharat / state

'ਵੱਧ ਤੋਂ ਵੱਧ ਲੋਕ ਕਰਵਾਉਣ ਵੈਕਸੀਨੇਸ਼ਨ, ਵੈਕਸੀਨ ਸਿਹਤ ਲਈ ਸੁਰੱਖਿਅਤ' - ਵੱਖ-ਵੱਖ ਸੈਂਟਰ ਸਥਾਪਤ ਕੀਤੇ

ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਵੈਕਸੀਨੇਸ਼ਨ ਦੇ ਲਈ ਵੱਖ-ਵੱਖ ਸੈਂਟਰ ਸਥਾਪਤ ਕੀਤੇ ਗਏ ਹਨ। ਜਿਨ੍ਹਾਂ ਦਾ ਦੌਰਾ ਡਾਕਟਰ ਹਰਭਜਨ ਰਾਮ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ।

'ਵੱਧ ਤੋਂ ਵੱਧ ਲੋਕ ਕਰਵਾਉਣ ਵੈਕਸੀਨੇਸ਼ਨ, ਵੈਕਸੀਨ ਸਿਹਤ ਲਈ ਸੁਰੱਖਿਅਤ'
'ਵੱਧ ਤੋਂ ਵੱਧ ਲੋਕ ਕਰਵਾਉਣ ਵੈਕਸੀਨੇਸ਼ਨ, ਵੈਕਸੀਨ ਸਿਹਤ ਲਈ ਸੁਰੱਖਿਅਤ'

By

Published : May 16, 2021, 2:42 PM IST

ਗੁਰਦਾਸਪੁਰ: ਸੂਬੇ ’ਚ ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਿਸਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਲੋਕਾਂ ਦਾ ਵੈਕਸੀਨੇਸ਼ਨ ਵੀ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ 19 ਵੈਕਸੀਨ ਲਗਵਾਉਣ ਲਈ ਅਤੇ ਲੋਕਾਂ ਦੀ ਸਹੂਲਤ ਲਈ ਕੋਵਿਡ 19 ਵੈਕਸੀਨੇਸ਼ਨ ਸੈਂਟਰ ਵੀ ਸਥਾਪਤ ਵੀ ਕੀਤੇ ਗਏ ਹਨ। ਜਿਨ੍ਹਾਂ ਦਾ ਦੌਰਾ ਡਾਕਟਰ ਹਰਭਜਨ ਰਾਮ ਸਿਵਲ ਸਰਜਨ ਵੱਲੋਂ ਕੀਤਾ ਗਿਆ।

'ਵੱਧ ਤੋਂ ਵੱਧ ਲੋਕ ਕਰਵਾਉਣ ਵੈਕਸੀਨੇਸ਼ਨ, ਵੈਕਸੀਨ ਸਿਹਤ ਲਈ ਸੁਰੱਖਿਅਤ'

ਕੋਰੋਨਾ ਨਿਯਮਾਂ ਦੀ ਕੀਤੀ ਜਾਵੇ ਪਾਲਣਾ- ਸਿਵਲ ਸਰਜਨ

ਇਸ ਮੌਕੇ ਸਿਵਲ ਸਰਜਨ ਨੇ ਜ਼ਿਲ੍ਹਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਚਾਅ ਲਈ ਲੋਕ ਵੈਕਸੀਨ ਜਰੂਰ ਲਗਵਾਉਣ, ਵੈਕਸੀਨ ਮਨੁੱਖੀ ਸਿਹਤ ਲਈ ਸੁਰੱਖਿਅਤ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਲੱਛਣ ਦਿਖਣ ’ਤੇ ਤੁਰੰਤ ਹੀ ਕੋਰੋਨਾ ਟੈਸਟ ਕਰਵਾਉਣ ਚਾਹੀਦਾ ਹੈ ਅਤੇ ਰਿਪੋਰਟ ਆਉਣ ਤੱਕ ਆਪਣੇ ਆਪ ਨੂੰ ਇਕਾਂਤਵਾਸ ’ਚ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਮਾਸਕ ਲਾਜ਼ਮੀ ਤੌਰ ਤੇ ਪਹਿਨਿਆ ਜਾਵੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਸਹੀ ਢੰਗ ਨਾਲ ਕੀਤੀ ਜਾਵੇ। ਨਾਲ ਹੀ ਹੱਥਾਂ ਨੂੰ ਵਾਰ-ਵਾਰ ਜਰੂਰ ਧੋਤਾ ਜਾਵੇ। ਇਸੇ ਤਰ੍ਹਾਂ ਹੀ ਅਸੀਂ ਕੋਰੋਨਾ ਮਹਾਂਮਾਰੀ ਨੂੰ ਹਰਾ ਸਕਦੇ ਹਾਂ।

ਇਨ੍ਹਾਂ ਥਾਵਾਂ ’ਤੇ ਕੀਤਾ ਜਾ ਰਿਹਾ ਹੈ ਟੀਕਾਕਰਨ

ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹੇ ਅੰਦਰ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਦਾ ਕੋਵਿਡ ਰੋਕੂ ਟੀਕਾਕਰਨ ਸ਼ੁਰੂ ਹੋ ਗਿਆ ਹੈ, ਜੋ ਜਿਲ੍ਹੇ ਦੇ ਵੱਖ –ਵੱਖ ਟੀਕਾਕਰਨ ਸਥਾਨਾਂ ਜਿਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਰਮਪੁਰਾ ਬਟਾਲਾ, ਡੀ.ਏ.ਵੀ ਪ੍ਰਾਇਮਰੀ ਸਕੂਲ ਕਾਦੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੋਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆ) ਡੇਰਾ ਬਾਬਾ ਨਾਨਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੋਸ਼ਹਿਰਾ ਮੱਝਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ, ਸੀਨੀਅਰ ਸੈਕੰਡਰੀ ਸਕੂਲ ਭਾਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਪਿੰਡ, ਰਣਜੀਤ ਬਾਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖੇ ਸਥਾਪਤ ਕੀਤੇ ਗਏ ਹਨ

ਇਹ ਵੀ ਪੜੋ: ਕੇਜਰੀਵਾਲ ਨੇ ਦਿੱਲੀ 'ਚ ਇੱਕ ਹਫ਼ਤੇ ਲਈ ਹੋਰ ਵਧਾਇਆ ਲੌਕਡਾਊਨ

ABOUT THE AUTHOR

...view details