ਗੁਰਦਾਸਪੁਰ: ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਦੋ ਗੁੱਟ ਆਹਮੋ ਸਾਹਮਣੇ ਹੋ ਗਏ। ਪ੍ਰਧਾਨਗੀ ਨੂੰ ਲੈ ਕੇ ਦੋਹਾਂ ਧਿਰਾਂ ਨੇ ਇੱਕ ਦੂਜੇ 'ਤੇ ਇਲਜ਼ਾਮਬਾਜੀ ਕੀਤੀ। ਕਮੇਟੀ ਦੇ ਮੌਜੂਦਾ ਪ੍ਰਧਾਨ ਗੁਰਦੀਪ ਸਿੰਘ ਜੋਗਰ ਧੜੇ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਥ ਵਿਚੋਂ ਛੇਕੇ ਹੋਏ ਸੁੱਚਾ ਸਿੰਘ ਲੰਗਾਹ ਦੇ ਸਮਰਥਕ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਸੰਗਤ ਕਦੇ ਵੀ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨਹੀਂ ਦੇਵੇਗੀ।
ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟ ਆਪਸ ਵਿੱਚ ਭਿੜੇ - news punjabi online
ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ। ਮਾਮਲਾ ਗੰਭੀਰ ਹੁੰਦਾ ਦੇਖ ਗੁਰਦੁਆਰੇ ਸਾਹਿਬ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਫ਼ੋਟੋ
ਸਾਬਕਾ ਪ੍ਰਧਾਨ ਸੁਲੱਖਣ ਸਿੰਘ ਧੜੇ ਦੇ ਆਗੂਆਂ ਦਾ ਕਹਿਣਾ ਹੈ ਕਿ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਦੇ ਕਹਿਣ 'ਤੇ ਗੁਰਦੀਪ ਸਿੰਘ ਜੋਗਰ ਨੂੰ ਪ੍ਰਸਾਸ਼ਨ ਨੇ ਧੱਕੇ ਨਾਲ ਪ੍ਰਧਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਇਹ ਮਨਜ਼ੂਰ ਨਹੀਂ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕਾਂਗਰਸ ਧੱਕੇ ਨਾਲ ਗੁਰਦੁਆਰਾ ਸਾਹਿਬ 'ਤੇ ਕਬਜ਼ਾ ਕਰਵਾ ਰਹੀ ਹੈ।
ਵਿਵਾਦ ਵਧਦਾ ਦੇਖ ਗੁਰਦੁਆਰੇ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਸ੍ਰੀ ਟਾਹਲੀ ਸਾਹਿਬ ਗੁਰਦੁਆਰਾ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀ ਦੋਹਾਂ ਧੜਿਆਂ ਦੇ ਆਗੂਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।