ਗੁਰਦਾਸਪੁਰ:ਸਰਕਾਰੀ ਹਸਪਤਾਲ (Government Hospital) ਵਿਚ 35 ਸਾਲਾਂ ਸਫਾਈ ਮੁਲਾਜ਼ਮ ਲਖਵਿੰਦਰ ਦੀ ਡਿਊਟੀ ਦੌਰਾਨ ਕੋਰੋਨਾ ਨਾਲ ਮੌਤ ਹੋਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਹਸਪਤਾਲ ਵਿੱਚ ਮ੍ਰਿਤਕ ਦੇਹ ਨੂੰ ਰੱਖ ਪੰਜਾਬ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਹੈ।ਉਹਨਾਂ ਕਿਹਾ ਕਿ ਜਦੋ ਤੱਕ ਸਰਕਾਰ ਵੱਲੋਂ ਉਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਦਾ ਉਦੋਂ ਤੱਕ ਉਹ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।ਉਹਨਾਂ ਕਿਹਾ ਕਿ ਪਿਛਲੇ 1 ਮਹੀਨੇ ਤੋਂ ਉਹਨਾਂ ਦਾ ਪੁੱਤਰ ਕੋਰੋਨਾ ਵਾਰਡ ਵਿੱਚ ਕੰਮ ਕਰ ਰਿਹਾ ਸੀ ਜਿਸਦੀ ਕੋਰੋਨਾ ਨਾਲ ਅਮ੍ਰਿਤਸਰ ਵਿੱਖ ਮੌਤ ਹੋਈ ਹੈ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਲਖਵਿੰਦਰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਸਫ਼ਾਈ ਮੁਲਾਜ਼ਮ ਸੀ ਅਤੇ ਪਿਛਲੇ ਇੱਕ ਮਹੀਨੇ ਤੋਂ ਕੋਰੋਨਾ ਵਾਰਡ ਵਿਚ ਡਿਊਟੀ ਦੇ ਰਿਹਾ ਸੀ ਜਿਸ ਦੌਰਾਨ ਉਸ ਨੂੰ ਕੋਰੋਨਾ (Corona) ਹੋ ਗਿਆ ਇਸ ਲਈ ਉਹਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਭਰਤੀ ਕਰਾਇਆ ਗਿਆ ਪਰ ਬਾਅਦ ਵਿੱਚ ਹਾਲਤ ਜ਼ਿਆਦਾ ਖਰਾਬ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।ਜਿਸ ਦੀ ਅੱਜ ਸਵੇਰੇ 9 ਵਜੇ ਦੇ ਕਰੀਬ ਕੋਰੋਨਾ ਦੇ ਨਾਲ ਮੌਤ ਹੋ ਗਈ।