ਗੁਰਦਾਸਪੁਰ:- ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਦੇ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਨਹਿਰੂ ਪਾਰਟ ‘ਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ 4 ਜੁਲਾਈ ਨੂੰ ਪਟਿਆਲਾ ਰੈਲੀ ਦੀਆਂ ਤਿਆਰੀਆਂ ‘ਤੇ ਰਣਨੀਤੀ ਤਿਆਰ ਕੀਤੀ ਗਈ ਹੈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ, ਕਿ ਪੰਜਾਬ ਸਰਕਾਰ ਦੀ ਟਾਲ-ਮਟੋਲ ਅਤੇ ਲਾਰੇ ਲੱਪੇ ਵਾਲੀ ਨੀਤੀ ਤੋਂ ਤੰਗ ਆ ਕੇ ਕੰਪਿਊਟਰ ਅਧਿਆਪਕ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ।
ਇਨ੍ਹਾਂ ਆਗੂਆਂ ਦਾ ਕਹਿਣਾ ਹੈ, ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਵਾਰ-ਵਾਰ ਮੀਟਿੰਗਾਂ ਵਿੱਚ ਮੰਗਾਂ ਨੂੰ ਜਾਇਜ਼ ਦੱਸਿਆ ਗਿਆ ਹੈ, ਪਰ ਅਸਲ ਵਿੱਚ ਇਨ੍ਹਾਂ ਵੱਲੋਂ ਸਮਾਂ ਲੰਘਾਇਆ ਜਾ ਰਿਹਾ ਹੈ, ਅਤੇ ਉਨ੍ਹਾਂ ਦੇ ਆਈ.ਆਰ, ਏ.ਸੀ.ਪੀ, ਸੀ.ਪੀ.ਐੱਫ. ਅਤੇ ਮੈਡੀਕਲ ਵਰਗੀਆਂ ਸਹੂਲਤਾਂ ਰੋਕ ਰੱਖੀਆਂ ਹਨ।