ਗੁਰਦਾਸਪੁਰ: ਪੈਟਰੋਲ ਡੀਜ਼ਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਦੇ ਚਲਦੇ ਹਰ ਇਕ ਵਰਗ ਪ੍ਰੇਸ਼ਾਨ ਹੈ ਅਤੇ ਵਧ ਰਹੀਆਂ ਕੀਮਤਾਂ ਦੇ ਵਧਣ ਦੇ ਨਾਲ ਮਹਿੰਗਾਈ ਵੀ ਅਸਮਾਨ ਛੂਹ ਰਹੀ ਹੈ ਜਿਸ ਵਜ੍ਹਾ ਨਾਲ ਆਮ ਆਦਮੀ ਦੇ ਘਰ ਦਾ ਬਜਟ ਵਿਗੜ ਚੁੱਕਿਆ ਹੈ।
ਇਸਦੇ ਸਭ ਦੇ ਬਾਵਜੂਦ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਜੋ ਕਿ ਹਲਕੇ ਦੇ ਲੋਕਾਂ ਨੂੰ ਭੁਲਾ ਚੁੱਕੇ ਹਨ ਉਨ੍ਹਾਂ ਨੂੰ ਯਾਦ ਕਰਵਾਉਣ ਦੇ ਲਈ ਕਾਂਗਰਸੀ ਵਰਕਰਾਂ ਵੱਲੋਂ ਇਕੱਠੇ ਹੋ ਕੇ ਸਾਂਸਦ ਸੰਨੀ ਦਿਓਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਲਗਾਤਾਰ ਵਧ ਰਹੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਸੰਨੀ ਦਿਓਲ ਦਾ ਪੁਤਲਾ ਵੀ ਸਾੜਿਆ ਗਿਆ।
ਕਾਂਗਰਸ ਵੱਲੋਂ ਸਨੀ ਦਿਓਲ ਦੀ ਕੋਠੀ ਦਾ ਘਿਰਾਓ ਇਸ ਸਬੰਧੀ ਜਦੋਂ ਕਾਂਗਰਸ ਵਰਕਰਾਂ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਿਸਦੇ ਰੋਸ ਵਜੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਲੋਕ ਸਭਾ ਹਲਕਾ ਪਠਾਨਕੋਟ ਤੋਂ ਸਾਂਸਦ ਹਨ ਅਤੇ ਇਨ੍ਹਾਂ ਲੋਕਾਂ ਦੀ ਸਾਰ ਲੈਣ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਵਧ ਰਹੀ ਮਹਿੰਗਾਈ, ਕਿਸਾਨਾਂ ਦੀ ਸਮੱਸਿਆ ਨੂੰ ਲੈਕੇ ਉਨ੍ਹਾਂ ਦੇ ਵੱਲੋਂ ਸੰਨੀ ਦਿਓਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ ਪਰ ਉਹ ਆਪਣੇ ਇਸ ਘਰ ਚ ਮੌਜੂਦ ਨਹੀਂ। ਉਨ੍ਹਾਂ ਸੰਨੀ ਦਿਓਲ ਨੂੰ ਸਲਾਹ ਦਿੱਤੀ ਹੈ ਕਿ ਉਹ ਮੋਦੀ ਸਰਕਾਰ ਕੋਲ ਜਾ ਕੇ ਵਧ ਰਹੀ ਮਹਿੰਗਾਈ, ਕਿਸਾਨੀ ਸਮੱਸਿਆ ਦਾ ਹੱਲ ਕਰਨ ਦੀ ਮੰਗ ਕਰਨ।
ਇਹ ਵੀ ਪੜ੍ਹੋ:ਬਿਜਲੀ ਕੱਟਾਂ ਖਿਲਾਫ ਪ੍ਰਦਰਸ਼ਨ ਕਰਨ ਆਏ BJP ਆਗੂ ਕਿਸਾਨਾਂ ਨੇ ਭਜਾਏ