ਗੁਰਦਾਸਪੁਰ: ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਤਹਿਤ ਬਟਾਲਾ ਨਗਰ ਨਿਗਮ ਦੇ ਚੋਣ ਮੈਦਾਨ 'ਚ ਵਾਰਡ ਨੰਬਰ 48 ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਅੱਤਰੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਬਟਾਲਾ ਦੇ ਵਾਰਡ ਨੰ: 48 ਤੋਂ ਕਾਂਗਰਸੀ ਉਮੀਦਵਾਰ ਨੇ ਨਾਮਜ਼ਦਗੀ ਭਰੀ - Batala Ward No. 48
ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਤਹਿਤ ਬਟਾਲਾ ਨਗਰ ਨਿਗਮ ਦੇ ਚੋਣ ਮੈਦਾਨ 'ਚ ਵਾਰਡ ਨੰਬਰ 48 ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਅੱਤਰੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਜਤਿੰਦਰ ਅੱਤਰੀ ਵੱਲੋਂ ਸਮਰਥਕਾਂ ਨਾਲ ਸ਼ਹਿਰ ਵਿੱਚ ਚੋਣ ਪ੍ਰਚਾਰ ਰੈਲੀ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਉਨ੍ਹਾਂ ਨਾਲ ਸਮਰਥਕ ਨਾਲ ਸਨ। ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਉਮੀਦਵਾਰ ਜਤਿੰਦਰ ਅੱਤਰੀ ਨੇ ਕਿਹਾ ਕਿ ਉਹ ਇਹ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।
ਉਨ੍ਹਾਂ ਕਿਹਾ ਕਿ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਕਾਂਗਰਸ ਪਾਰਟੀ ਦਾ ਉਹ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੂੰ ਇਨ੍ਹਾਂ ਚੋਣਾਂ ਵਿੱਚ ਪਾਰਟੀ ਵੱਲੋਂ ਉਮੀਦਵਾਰ ਬਣਾ ਕੇ ਮੈਦਾਨ 'ਚ ਉਤਾਰਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਾਰਡ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਉਹ ਵੱਡੀ ਜਿੱਤ ਲੈ ਕੇ ਇਲਾਕੇ ਦੇ ਲੋਕਾਂ ਦੀ ਉਮੀਦਾਂ 'ਤੇ ਖ਼ਰੇ ਉਤਰਨਗੇ।