ਗੁਰਦਾਸਪੁਰ: ਜ਼ਿਮਨੀ ਚੋਣਾਂ ਲਈ ਹੋਈ ਵੋਟਿੰਗ ਦਾ ਨਤੀਜਾ ਆ ਗਿਆ ਹੈ ਤੇ ਮੁਕੇਰੀਆਂ ਤੋਂ ਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ 3440 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ।
ਮੁਕੇਰੀਆਂ ਤੋਂ ਕਾਂਗਰਸ ਦੀ ਇੰਦੂ ਬਾਲਾ ਨੇ ਮਾਰੀ ਬਾਜ਼ੀ - ਕਾਂਗਰਸੀ ਉਮੀਦਵਾਰ ਇੰਦੂ ਬਾਲਾ
ਪੰਜਾਬ ਵਿੱਚ ਜ਼ਿਮਨੀ ਚੋਣਾਂ 2019 ਲਈ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਫ਼ਗਵਾੜਾ, ਮੁਕੇਰੀਆਂ ਤੇ ਜਲਾਲਾਬਾਦ ’ਚ ਵੋਟਾਂ ਦੀ ਗਿਣਤੀ ਖ਼ਤਮ ਹੋ ਗਈ ਹੈ। ਮੁਕੇਰੀਆਂ ਤੋਂ ਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ 3440 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ।
ਫ਼ੋਟੋ
ਦੱਸ ਦਈਏ, ਵੋਟਾਂ ਦੀ ਗਿਣਤੀ ਦੌਰਾਨ ਮੁਕੇਰੀਆਂ ਤੋਂ ਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਪਹਿਲੇ ਨੰਬਰ, ਭਾਜਪਾ ਦੇ ਉਮੀਦਵਾਰ ਜੰਗੀ ਮਹਾਜਨ ਦੂਜੇ ਨੰਬਰ ਤੇ 'ਆਪ' ਦੇ ਜੀ.ਐੱਸ ਮੁਲਤਾਨੀ ਤੀਜੇ ਨੰਬਰ 'ਤੇ ਚੱਲ ਰਹੇ ਸਨ।
ਜ਼ਿਕਰੋਯਗ ਹੈ ਕਿ ਪੰਜਾਬ ਵਿੱਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਈਆਂ ਸਨ ਤੇ ਜਿਸ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਗਏ ਹਨ।