ਗੁਰਦਾਸਪੁਰ: ਪੁਲਿਸ ਥਾਣਾ ਧਾਰੀਵਾਲ ਦੇ ਅਧੀਨ ਪੈਂਦੇ ਪਿੰਡ ਡਡਵਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਦੇ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਜਾਂਚ ਸ਼ੁਰੂ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਸਰਪੰਚ ਸਮੇਤ ਪੰਜ ਲੋਕਾਂ ਖਿਲਾਫ਼ ਕੇਸ ਦਰਜ ਕਰ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਪਿੰਡ ਦੇ ਸਰਪੰਚ ਨੇ ਆਪਣੇ ਸਾਥੀਆਂ ਨਾਲ ਨੌਜਵਾਨ 'ਤੇ ਕੀਤਾ ਹਮਲਾ
ਇਸ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਲੱਕੀ ਨੇ ਦੱਸਿਆ ਕਿ ਉਸਦਾ ਭਰਾ ਰੋਕਾ ਮਸੀਹ ਆਪਣੇ ਕੰਮ ਤੋਂ ਆਪਣੇ ਪਰਿਵਾਰ ਨੂੰ ਮਿਲਣ ਪਿੰਡ ਆਇਆ ਸੀ। ਦੇਰ ਰਾਤ ਜਦੋਂ ਉਹ ਬਾਹਰ ਨਿਕਲਿਆ ਤਾਂ ਪਿੰਡ ਦੇ ਹੀ ਲਵਪ੍ਰੀਤ ਉਰਫ਼ ਵਿੱਕੀ ਜੋ ਪਿੰਡ ਦਾ ਸਰਪੰਚ ਹੈ ਉਸਨੇ ਆਪਣੇ ਸਾਥੀਆਂ ਸਮੇਤ ਉਸ ਦੇ ਹਮਲਾ ਕਰ ਦਿੱਤਾ। ਉਸ ਨਾਲ ਕੁੱਟਮਾਰ ਕੀਤੀ ਗਈ ਤੇ ਇੱਟ ਦੇ ਕਈ ਵਾਰ ਕਰ ਜ਼ਖ਼ਮੀ ਕਰਨ ਦਿੱਤਾ। ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।
ਡਡਵਾਂ ਦੇ ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਮਿਲ ਕੇ ਨੌਜਵਾਨ ਦਾ ਕੀਤਾ ਕਤਲ ਪੁਲਿਸ ਨੇ ਮਾਮਲਾ ਕੀਤਾ ਦਰਜ
ਡੀਐਸਪੀ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਤਲਾਹ ਮਿਲਦੇ ਹੀ ਮੌਕੇ ਉੱਤੇ ਪੁੱਜੇ ਥਾਣਾ ਧਾਰੀਵਾਲ ਦੇ ਐਸਐਚਓ ਦੇ ਮੁਤਾਬਕ ਰੋਕਾ ਮਸੀਹ ਨੂੰ ਜ਼ਖ਼ਮੀ ਹਾਲਤ ਵਿੱਚ ਪਹਿਲਾਂ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ। ਫਿਰ ਉਥੋਂ ਸਿਵਲ ਹਸਪਤਾਲ ਗੁਰਦਾਸਪੁਰ ਰੈਫ਼ਰ ਕੀਤਾ ਗਿਆ, ਜਿਥੇ ਉਸਦੀ ਮੌਤ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਅਧਾਰ 'ਤੇ ਪੰਜ ਲੋਕਾਂ ਨੂੰ ਨਾਮਜ਼ਦ ਕਰਦੇ ਹੋਏ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।