ਗੁਰਦਾਸਪੁਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ" ਦੇ ਬੈਨਰ ਹੇਠ ਗੁਰਦਾਸਪੁਰ ਦੇ ਕਸਬਾ ਕਾਦੀਆਂ 'ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਠੇਕਾ ਮੁਲਾਜ਼ਮਾਂ ਵੱਲੋਂ "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ " ਦੇ ਬੈਨਰ ਹੇਠ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲਿਆ ਹੋਇਆ ਹੈ।
"ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ" ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਗੁਰਦਾਸਪੁਰ ਦੇ ਕਸਬਾ ਕਾਦੀਆਂ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ" ਦੇ ਬੈਨਰ ਹੇਠ ਗੁਰਦਾਸਪੁਰ ਦੇ ਕਸਬਾ ਕਾਦੀਆਂ 'ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਦੇ ਤਹਿਤ ਪਿਛਲੇ ਮਹੀਨੇ ਪੰਜਾਬ ਭਰ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਪੰਜਾਬ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਉਸ ਸਮੇਂ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਲਿਖਤੀ ਰੂਪ ਵਿੱਚ ਪੱਤਰ ਦੇ ਕੇ 18 ਮਾਰਚ ਅਤੇ ਫਿਰ 30 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ 'ਚ ਮੀਟਿੰਗ ਕਰਵਾਉਣ ਦਾ ਭਰੋਸਾ ਦਿਤਾ ਸੀ, ਪਰ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਕਰਵਾਈ ਗਈ। ਇਸ ਦੇ ਰੋਸ ਵਜੋਂ ਪੰਜਾਬ ਭਰ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਪ੍ਰਦਰਸ਼ ਕੀਤੇ ਗਿਆ।
ਇਸੇ ਦੇ ਤਹਿਤ ਕਸਬਾ ਕਾਦੀਆ 'ਚ ਧਰਨਾ ਦੇ ਰਹੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਜੰਮਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਵੇਗਾ, ਉਨ੍ਹਾਂ ਚਿਰ ਇਹ ਸਘੰਰਸ਼ ਜਾਰੀ ਰਹੇਗਾ। ਇਸ ਸਬੰਧੀ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਸਮੇਤ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣੀ ਪੰਜ ਮੈਂਬਰੀ ਕੈਬਿਨੇਟ ਮੰਤਰੀਆਂ ਦੀ ਸਬ ਕਮੇਟੀ ਨੂੰ ਫੀਲਡ ਵਿੱਚ ਆਉਣ ਤੇ ਕਾਲੀਆਂ ਝੰਡੀਆਂ ਵਿਖਾਈਆਂ ਜਾਣਗੀ।