ਗੁਰਦਾਸਪੁਰ: ਬਟਾਲਾ (Batala) ਦੇ ਸਿਵਲ ਹਸਪਤਾਲ (hospital) ’ਚ ਪਿੰਡ ਧੁੱਪਸੜੀ ਦੇ ਰਹਿਣ ਵਾਲੇ ਇੱਕ ਦੰਪਤੀ ਨਿਸ਼ਾਨ ਸਿੰਘ ਅਤੇ ਬਲਜਿੰਦਰ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ’ਚ ਇਲਾਜ ਲਈ ਦਾਖਿਲ ਹੋਏ। ਜਦੋਂ ਇਸ ਜੋੜੇ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਸਮੇਂ ਮਹਿਲਾ ਮੂੰਹ ਖੂਨ ਨਾਲ ਲੱਥਪੱਥ ਸੀ।
ਨਿਸ਼ਾਨ ਸਿੰਘ ਨੇ ਦੱਸਿਆ ਕਿ ਬਲਜਿੰਦਰ ਦਾ ਪਹਿਲਾ ਵਿਆਹ ਪਿੰਡ ਨਾਸਰੇਕੇ ਹੋਇਆ ਸੀ ਅਤੇ ਕੁਝ ਦੇਰ ਪਹਿਲਾਂ ਉਸਦਾ ਤਲਾਕ ਹੋ ਚੁੱਕਾ ਹੈ ਅਤੇ ਹੁਣ ਉਹ ਉਸਦੇ ਨਾਲ ਰਹਿ ਰਹੀ ਹੈ। ਉਸਨੇ ਦੱਸਿਆ ਕਿ ਇਸ ਦੇ ਚੱਲਦੇ ਉਸਦੇ ਸਹੁਰੇ ਪਰਿਵਾਰ ਨੇ ਬਲਜਿੰਦਰ ਨੂੰ ਕਈ ਵਾਰ ਫੋਨ ’ਤੇ ਧਮਕੀਆਂ ਵੀ ਦਿੱਤੀਆਂ ਸਨ।
ਨਿਸ਼ਾਨ ਸਿੰਘ ਨੇ ਕਿਹਾ ਕਿ ਹੁਣ ਅਚਾਨਕ ਉਹ ਉਨ੍ਹਾਂ ਦੇ ਘਰ ਜ਼ਬਰਦਸਤੀ ਆ ਵੜੇ dਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਉਨ੍ਹਾਂ ਦੋਵਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੀੜਤ ਨੇ ਦੱਸਿਆ ਕਿ ਮਹਿਲਾ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੇ ਘਰ ਦਾਖਲ ਹੋ ਫਾਇਰਿੰਗ ਵੀ ਕੀਤੀ ਗਈ ਹੈ ਤੇ ਜਿਸਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।