ਬਟਾਲਾ: ਲਗਾਤਾਰ ਵੱਧ ਰਹੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੇ ਭਾਅ ਨੂੰ ਲੈ ਕੇ ਅੱਜ ਬਟਾਲਾ 'ਚ ਸੀਪੀਆਈ (ਐਮ) ਵੱਲੋਂ ਬਾਜ਼ਾਰਾਂ ਵਿੱਚ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਰੋਸ ਮਾਰਚ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ।
ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ ਕਿ ਜੋ ਪਿਛਲੇ ਦਿਨਾਂ ਤੋਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੇ ਭਾਅ ਵੱਧ ਰਹੇ ਹਨ ਉਸ ਨਾਲ ਹਰ ਵਰਗ ਉੱਤੇ ਬੁਰਾ ਅਸਰ ਹੋ ਰਿਹਾ ਹੈ ਅਤੇ ਮਹਿੰਗਾਈ ਲਗਾਤਾਰ ਵਧੀ ਹੈ।