ਕਰਤਾਰਪੁਰ ਲਾਂਘੇ ਸਬੰਧੀ ਡੀਸੀ ਨੇ ਜ਼ਮੀਨ ਮਾਲਕਾਂ ਨਾਲ ਕੀਤੀ ਮੀਟਿੰਗ - dera baba nanak
ਗੁਰਦਾਸਪੁਰ: ਕਰਤਾਰਪੁਰ ਲਾਂਘਾ ਬਣਾਉਣ ਲਈ ਜ਼ਮੀਨ ਅਕਵਾਈਰ ਕਰਨ ਸਬੰਧੀ ਜ਼ਮੀਨ ਮਾਲਕਾਂ ਵੱਲੋਂ ਪ੍ਰਗਟਾਏ ਇਤਰਾਜ਼ਾ ਨੂੰ ਸੁਣਨ ਲਈ ਅੱਜ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜ਼ਮੀਨ ਮਾਲਕਾਂ ਨਾਲ ਗੱਲਬਾਤ ਕੀਤੀ।
ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਨ ਜਾ ਰਹੇ ਕਰਤਾਰਪੁਰ ਕਾਰੀਡੋਰ ਸਬੰਧੀ ਜ਼ਮੀਨ ਮਾਲਕਾਂ ਵੱਲੋਂ ਜੋ ਵੀ ਇਤਰਾਜ਼ ਕੀਤੇ ਗਏ ਹਨ ਉਨ੍ਹਾਂ ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਜ਼ਮੀਨ ਦੀ ਬਣਦੀ ਕੀਮਤ ਅਦਾ ਕੀਤੀ ਜਾਵੇਗੀ ਜਿਸ ਸਬੰਧੀ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ।
ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨੇ ਕਿਹਾਕਿ ਉਹ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਆ ਖੁੱਲਣ 'ਤੇ ਬਹੁਤ ਖੁਸ਼ ਹਨ ਅਤੇ ਉਨ੍ਹਾਂ ਕਿਹਾ ਜ਼ਮੀਨ ਦੇਣ ਵਿੱਚ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀ ਹੈ ਪਰ ਉਨ੍ਹਾਂ ਨੂੰ ਜ਼ਮੀਨ ਦਾ ਵਾਜਬ ਮੁੱਲ ਜ਼ਰੂਰ ਦਿੱਤਾ ਜਾਵੇ।