ਗੁਰਦਾਸਪੁਰ: ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਸਿਵਲ ਹਸਪਤਾਲ ਨੇੜੇ ਬੱਬਰੀ ਬਾਈਪਾਸ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਅਤੇ ਸਿਵਲ ਹਸਪਤਾਲ ਦੀ ਆਈਸ਼ੋਲੇਸ਼ਨ ਵਾਰਡ ਦਾ ਦੋਰਾ ਕੀਤਾ ਗਿਆ। ਇਸ ਮੌਕੇ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਡਾ. ਹਰਭਜਨ ਰਾਮ ਸਿਵਲ ਸਰਜਨ ਤੇ ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ ਵੀ ਮੋਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਲੱਗ ਰਹੇ 500 ਐਲ.ਪੀ.ਐਮ (ਲਿਟਰ ਪਰ ਮਿੰਟ) ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ ਨਾਲ ਗੁਰਦਾਸਪੁਰ ਜਿਲੇ ਅੰਦਰ ਆਕਸੀਜਨ ਗੈਸ ਦੀ ਹੋਰ ਸਪਲਾਈ ਵਧੇਗੀ ਤੇ ਕੋੋਰੋਨਾ ਸੰਕਟ ਦੋਰਾਨ ਇਸ ਪਲਾਂਟ ਦੇ ਲੱਗਣ ਬਹੁਤ ਲਾਭ ਮਿਲੇਗਾ।
ਉਨਾਂ ਦੱਸਿਆ ਕਿ ਕਰੀਬ ਇਕ ਮਹੀਨੇ ਵਿਚ ਮੁਕੰਮਲ ਹੋਣ ਵਾਲੇ ਇਸ ਅਕਾਸੀਜਨ ਪਲਾਂਟ ਨਾਲ ਕਰੀਬ 100 ਵੱਡੇ ਆਕਸੀਜਨ ਦੇ ਸਿਲੰਡਰ ਭਰੇ ਜਾ ਸਕਣਗੇ, ਜਿਸ ਨਾਲ ਸਰਕਾਰੀ ਅਤੇ ਪਾਈਵੇਟ ਹਸਪਤਾਲਾਂ ਨੂੰ ਆਕਸੀਜਨ ਗੈਸ ਮਿਲਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਮਿਲੇਗਾ।