ਗੁਰਦਾਸਪੁਰ: ਪਿੰਡ ਸੇਖ਼ਵਾਂ ਵਿਖੇ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਨਹਿਰ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਹਿਚਾਣ ਤਰਸੇਮ ਸਿੰਘ ਵਾਸੀ ਪਿੰਡ ਸੇਖ਼ਵਾਂ ਵਜੋਂ ਹੋਈ ਹੈ।
ਗੁਰਦਾਸਪੁਰ: ਨਹਿਰ 'ਚੋਂ ਮਿਲੀ ਵਿਅਕਤੀ ਦੀ ਲਾਸ਼, ਸ਼ਰਾਬ ਮਿੱਲ 'ਚ ਕਰਦਾ ਸੀ ਕੰਮ - dead body found in river
ਪਿੰਡ ਮੰਸੂਰਕੇ ਦੇ ਨਜ਼ਦੀਕ ਨਹਿਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਜੇਬ ਵਿੱਚੋਂ ਮਿਲੇ ਆਧਾਰ ਕਾਰਡ ਤੋਂ ਉਸ ਦੀ ਪਹਿਚਾਣ ਤਰਸੇਮ ਸਿੰਘ ਵਾਸੀ ਸੇਖ਼ਵਾਂ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਬੇਟੇ ਰਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਪਠਾਨਕੋਟ ਦੀ ਸ਼ਰਾਬ ਮਿੱਲ ਵਿੱਚ ਕੰਮ ਕਰਦੇ ਸੀ। ਉਸ ਨੇ ਦੱਸਿਆ ਕਿ ਸੋਮਵਾਰ ਨੂੰ ਉਸ ਦੇ ਪਿਤਾ ਨੇ ਪਿੰਡ ਆਉਣ ਬਾਰੇ ਦੱਸਿਆ ਸੀ, ਪਰ ਉਹ ਘਰ ਨਹੀਂ ਪਹੁੰਚੇ। ਜਿਸ ਤੋਂ ਬਾਅਦ ਉਨ੍ਹਾਂ ਨੇ ਸੇਖ਼ਵਾਂ ਦੇ ਥਾਣਾ ਅਤੇ ਪਠਾਨਕੋਟ ਦੇ ਥਾਣੇ ਵਿੱਚ ਸ਼ਿਕਾਇਤ ਦਿੱਤੀ।
ਮ੍ਰਿਤਕ ਦੇ ਪਰਿਵਾਰ ਦਾ ਆਰੋਪ ਹੈ ਕਿ ਇਹ ਕਤਲ ਦਾ ਮਾਮਲਾ ਹੈ। ਉਨ੍ਹਾਂ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਦੀ ਪੜਤਾਲ ਕੀਤੀ ਜਾਵੇ। ਮੌਕੇ ਉੱਤੇ ਪੁੱਜੇ ਚੌਕੀ ਇੰਚਾਰਜ ਵਡਾਲਾ ਗ੍ਰੰਥੀਆਂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੰਸੂਰਕੇ ਦੇ ਨਜ਼ਦੀਕ ਨਹਿਰ ਵਿੱਚੋਂ ਲਾਸ਼ ਮਿਲੀ ਹੈ। ਜਦੋਂ ਮੌਕੇ ਉੱਤੇ ਆ ਕੇ ਜਾਂਚ ਕੀਤੀ ਤਾਂ ਮ੍ਰਿਤਕ ਵਿਅਕਤੀ ਦੀ ਜੇਬ ਵਿੱਚੋਂ ਆਧਾਰ ਕਾਰਡ ਮਿਲਿਆ ਜਿਸ ਤੋਂ ਉਸ ਦੀ ਪਹਿਚਾਣ ਤਰਸੇਮ ਸਿੰਘ ਵਾਸੀ ਸੇਖ਼ਵਾਂ ਵਜੋਂ ਹੋਈ। ਉਨ੍ਹਾਂ ਕਿਹਾ ਕਿ ਜੋ ਵੀ ਮ੍ਰਿਤਕ ਦੇ ਪਰਿਵਾਰ ਵਾਲੇ ਬਿਆਨ ਦੇਣਗੇ ਉਸੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।