ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਦੇ ਇਕ ਨੌਜਵਾਨ ਦੀ ਪੁਰਤਗਾਲ(Portugal) ਵਿੱਚ ਮੌਤ ਹੋ ਗਈ ਹੈ।ਮ੍ਰਿਤਕ ਨੌਜਵਾਨ ਦੀ ਮੌਤ ਨੂੰ ਲੈਕੇ ਪਰਿਵਾਰ ਦੇ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਦੇ ਘਰ ਪਹੁੰਚੇ ਲੋਕਾਂ ਦੇ ਵਲੋਂ ਭਾਰਤ ਤੇ ਸੂਬਾ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਹੈ।ਪੀੜਤਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਭਾਰਤ(india) ਲਿਆਉਣ ਚ ਉਨ੍ਹਾਂ ਕੋਸ਼ਿਸ਼ ਕੀਤੀ ਜਾਵੇ।
ਉੱਥੇ ਹੀ ਮ੍ਰਿਤਕ ਦੇ ਪਿਤਾ ਠਾਕੁਰ ਪ੍ਰਸ਼ੋਤਮ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ 4 ਸਾਲ ਪਹਿਲਾਂ ਯੂਰਪ ਵਿੱਚ ਰੁਜ਼ਗਾਰ ਖਾਤਰ ਗਿਆ ਸੀ। ਨਵੰਬਰ 2020 ਵਿੱਚ ਉਹ ਪਰਤਗਾਲ ਦਾ ਸਥਾਈ ਵਸਨੀਕ ਬਣ ਗਿਆ ਸੀ ਅਤੇ ਹੁਣ ਉਹ ਵਧੀਆ ਕਾਰੋਬਾਰ ਕਰਦੇ ਹੋਏ ਮਾਪਿਆਂ ਦਾ ਸਹਾਰਾ ਵੀ ਬਣਿਆ ਸੀ ਪਰ ਹੋਣੀ ਨੂੰ ਕੁੱਝ ਹੋਰ ਮਨਜ਼ੂਰ ਸੀ। ਉਨ੍ਹਾਂ ਦੱਸਿਆ ਕਿ ਐਤਵਾਰ ਦੀ ਸ਼ਾਮ ਨੂੰ ਪੁਰਤਗਾਲ ਤੋਂ ਫੋਨ ਰਾਹੀਂ ਕਸਬਾ ਵਾਸੀਆਂ ਨੂੰ ਸੰਦੀਪ ਦੀ ਮੌਤ ਦੀ ਖ਼ਬਰ ਮਿਲੀ ਸੀ ਪਰ ਕਿਸੇ ਗੰਭੀਰ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ।