ਗੁਰਦਾਸਪੁਰ : ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਖੇਤੀਬਾੜੀ ਵਿਭਾਗ ਵੀ ਹਰਕਤ ਵਿੱਚ ਆ ਚੁੱਕਾ ਹੈ ਜਿਸ ਦੇ ਚੱਲਦੇ ਜ਼ਿਲ੍ਹਾ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਬੀਜਾਂ ਵਾਲੀਆਂ ਦੁਕਾਨਾਂ ਤੋਂ ਸੈਂਪਲ ਭਰੇ ਜਾ ਰਹੇ ਹਨ।
ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ, ਭਰੇ ਬੀਜਾਂ ਦੇ ਸੈਂਪਲ ਸੋਮਵਾਰ ਨੂੰ ਵੀ ਗੁਰਦਾਸਪੁਰ ਵਿਖੇ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ 40 ਦੇ ਕਰੀਬ ਬੀਜਾਂ ਅਤੇ ਖਾਦ ਦੀਆਂ ਦੁਕਾਨਾਂ ਵਿਖੇ ਪਹੁੰਚ ਕੇ ਛਾਪੇਮਾਰੀ ਕੀਤੀ ਗਈ ਅਤੇ ਨਾਲ ਹੀ ਬੀਜਾਂ ਅਤੇ ਖਾਦ ਦੇ ਸੈਂਪਲ ਭਰੇ ਗਏ। ਇਸ ਦੌਰਾਨ ਟੀਮ ਦੇ ਨੁਮਾਇੰਦਿਆਂ ਵੱਲੋਂ ਨਾ ਸਿਰਫ਼ ਬੀਜ ਵੇਚਣ ਵਾਲੇ ਦੁਕਾਨਦਾਰਾਂ ਦੇ ਲਾਇਸੈਸਾਂ ਦੀ ਪੜਤਾਲ ਕੀਤੀ ਗਈ।
ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ, ਭਰੇ ਬੀਜਾਂ ਦੇ ਸੈਂਪਲ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਿਦਾਇਤਾਂ 'ਤੇ ਅਮਲ ਕਰਨ ਲਈ ਤਾਕੀਦ ਕਰਦਿਆਂ ਦੁਕਾਨਦਾਰਾਂ ਤੋਂ ਬਾਹਰ ਰੱਖੇ ਗਏ ਸਮਾਨ ਨੂੰ ਵੀ ਚੁੱਕਵਾ ਕੇ ਅੰਦਰ ਕਰਵਾਇਆ ਗਿਆ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਰਮਿੰਦਰ ਸਿੰਘ ਧੰਜੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਮੁੱਖ ਮਕਸਦ ਕਿਸਾਨਾਂ ਨੂੰ ਚੰਗੀ ਅਤੇ ਸ਼ੁੱਧ ਨਸਲ ਦੇ ਬੀਜ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਵਿਭਾਗੀ ਹਿਦਾਇਤਾਂ ਮੁਤਾਬਕ ਉਨ੍ਹਾਂ ਦੀਆਂ ਟੀਮਾਂ ਸਮੇਂ-ਸਮੇਂ 'ਤੇ ਜ਼ਿਲ੍ਹੇ ਭਰ ਦੀਆਂ ਬੀਜ ਅਤੇ ਖਾਦ ਆਦਿ ਦੀਆਂ ਦੁਕਾਨਾਂ ਵਿਖੇ ਪਹੁੰਚ ਕਰਦੀਆਂ ਹਨ ਅਤੇ ਉਨ੍ਹਾਂ ਦੁਕਾਨਾਂ ਤੋਂ ਸੈਂਪਲ ਭਰ ਕੇ ਲੈਬਾਰਟਰੀ ਵਿਖੇ ਜਾਂਚ ਲਈ ਭੇਜੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਫ਼ਿਲਹਾਲ ਵੱਖ-ਵੱਖ ਟੀਮਾਂ ਵੱਲੋਂ ਬੀਜਾਂ ਦੇ 30 ਸੈਂਪਲ ਇਕੱਤਰ ਕਰ ਕੇ ਲੈਬ ਵਿੱਚ ਭੇਜੇ ਗਏ ਹਨ ਅਤੇ ਰਿਪੋਰਟ ਆਉਣ ਮਗਰੋਂ ਹੀ ਪਤਾ ਲੱਗ ਸਕੇਗਾ ਕਿ ਬੀਜ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਮਿਥੇ ਗਏ ਮਾਪਦੰਡਾਂ ਮੁਤਾਬਿਕ ਸਹੀ ਹਨ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਦੁਕਾਨਦਾਰ ਦੇ ਬੀਜ ਨਕਲੀ ਜਾਂ ਵਿਭਾਗ ਵੱਲੋਂ ਸੁਝਾਈਆਂ ਗਈਆਂ ਕਿਸਮਾਂ ਤੋਂ ਵੱਖ ਪਾਏ ਜਾਂਦੇ ਹਨ ਤਾਂ ਉਨ੍ਹਾਂ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇੱਥੋਂ ਤੱਕ ਕੀ ਉਸ ਬੀਜ ਵਿਕਰੇਤਾ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ।