ਪੰਜਾਬ

punjab

ETV Bharat / state

ਮੀਂਹ ਕਾਰਨ ਨੁਕਸਾਨੀ ਫਸਲ ਦਾ ਡਿਪਟੀ ਸੀਐਮ ਰੰਧਾਵਾ ਵੱਲੋਂ ਦੌਰਾ, ਕੀਤਾ ਇਹ ਵੱਡਾ ਐਲਾਨ - rains

ਸੂਬੇ ਦੇ ਵਿੱਚ ਪਏ ਬੇਮੌਸਮੇ ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਵੱਡਾ ਨੁਕਸਾਨ ਹੋਇਆ ਹੈ। ਇਸੇ ਨੂੰ ਲੈਕੇ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੇ ਵੱਲੋਂ ਗੁਰਦਾਸਪੁਰ ਪਹੁੰਚ ਨੁਕਸਾਨੀ ਫਸਲ ਦਾ ਜਾਇਜ਼ਾ ਲਿਆ ਗਿਆ ਅਤੇ ਨਾਲ ਹੀ ਕਿਸਾਨਾਂ ਨਾਲ ਮੁਲਾਕਾਤ ਕਰ ਉਨ੍ਹਾਂ ਦਾ ਦੁੱਖ ਵੀ ਸੁਣਿਆ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਇੱਕ ਹਫਤੇ ਦੇ ਅੰਦਰ ਗਿਰਦਾਵਰੀ ਦਾ ਕੰਮ ਨੇਪਰੇ ਚਾੜ੍ਹ ਕੇ ਪੀੜ੍ਹਤ ਕਿਸਾਨਾਂ ਤੱਕ ਮੁਆਵਜ਼ਾ ਜਲਦ ਪਹੁੰਚਾਇਆ ਜਾਵੇਗਾ।

ਮੀਂਹ ਕਾਰਨ ਨੁਕਸਾਨੀ ਫਸਲ ਦਾ ਡਿਪਟੀ ਸੀਐਮ ਰੰਧਾਵਾ ਵੱਲੋਂ ਦੌਰਾ
ਮੀਂਹ ਕਾਰਨ ਨੁਕਸਾਨੀ ਫਸਲ ਦਾ ਡਿਪਟੀ ਸੀਐਮ ਰੰਧਾਵਾ ਵੱਲੋਂ ਦੌਰਾ

By

Published : Oct 25, 2021, 6:47 AM IST

ਗੁਰਦਾਸਪੁਰ:ਬੀਤੇ ਕੱਲ ਸ਼ਾਮ ਤੋਂ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਪਏ ਤੇਜ਼ ਮੀਂਹ ਅਤੇ ਗੜ੍ਹੇਮਾਰੀ ਦੇ ਚੱਲਦੇ ਕਿਸਾਨਾਂ ਦੀਆ ਮੰਡੀਆਂ ‘ਚ ਪਈ ਝੋਨੇ ਦੀ ਫਸਲ ਅਤੇ ਖਾਸ ਕਰ ਖੜ੍ਹੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਏ ਹੈ। ਉਥੇ ਹੀ ਡੇਰਾ ਬਾਬਾ ਨਾਨਕ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਦੀ ਫਸਲ ਵੀ ਚੰਗੀ ਸੀ ਅਤੇ ਝਾੜ ਵੀ ਚੰਗਾ ਆਉਣਾ ਸੀ ਪਰ ਹੋਈ ਗੜ੍ਹੇਮਾਰੀ ਨੇ ਉਨ੍ਹਾਂ ਦੀਆ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਅਤੇ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ।

ਮੀਂਹ ਕਾਰਨ ਨੁਕਸਾਨੀ ਫਸਲ ਦਾ ਡਿਪਟੀ ਸੀਐਮ ਰੰਧਾਵਾ ਵੱਲੋਂ ਦੌਰਾ

ਉਥੇ ਹੀ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਦੱਸਿਆ ਕਿ ਬੀਤੇ ਕਲ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਪਿਛਲੇ ਕਈ ਸਾਲਾਂ ‘ਚ ਅਜਿਹੇ ਹਾਲਾਤ ਨਹੀਂ ਬਣੇ ਅਤੇ ਇਸਦੇ ਚੱਲਦੇ ਹੀ ਹਲਕਾ ਡੇਰਾ ਬਾਬਾ ਨਾਨਕ ਅਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ‘ਚ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀਆ ਖੜੀਆ ਫਸਲਾਂ ਜਿੰਨ੍ਹਾਂ ‘ਚ ਮੁਖ ਤੌਰ ‘ਤੇ ਬਾਸਮਤੀ ਸਬਜ਼ੀਆਂ ਆਦਿ ਹਨ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਹੋਏ ਨੁਕਸਾਨ ਨੂੰ ਲੈਕੇ ਪ੍ਰਸ਼ਾਸ਼ਨ ਨੂੰ ਸਪੈਸ਼ਲ ਗਿਰਦਾਵਰੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਇਹ ਵੀ ਆਦੇਸ਼ ਦਿੱਤੇ ਹਨ ਕਿ ਇਮਾਨਦਾਰੀ ਨਾਲ ਗਿਰਦਾਵਰੀ ਕੀਤੀ ਜਾਵੇ ਜੋ ਕਿਸਾਨ ਪ੍ਰਭਾਵਿਤ ਹਨ ਉਨ੍ਹਾਂ ਨੂੰ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ | ਨਾਲ ਹੀ ਕਿਸਾਨਾਂ ਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਮੁਵਾਜ਼ਮ ਲੈਣ ਦੇ ਚੱਕਰ ਵਿੱਚ ਗਲਤ ਕੰਮ ਕਰੇਗਾ ਭਾਵੇਂ ਉਹ ਕਿਸਾਨ ਹੋਵੇ ਜਾਂ ਮੁਲਾਜ਼ਮ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਂਹ ਕਾਰਨ ਨੁਕਸਾਨੀ ਫਸਲ ਦਾ ਡਿਪਟੀ ਸੀਐਮ ਰੰਧਾਵਾ ਵੱਲੋਂ ਦੌਰਾ

ਇਸ ਦੇ ਨਾਲ ਹੀ ਉਪ ਮੁਖਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਦੱਸਿਆ ਕਿ ਕੇਂਦਰ ਵੱਲੋਂ ਬੀਐਸਐਫ ਦਾ ਦਾਇਰਾ ਵਧਾਉਣ ਨੂੰ ਲੈਕੇ ਕੱਲ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ ਅਤੇ ਮੀਟਿੰਗ ‘ਚ ਹੋਰਨਾਂ ਪਾਰਟੀਆਂ ਦੀ ਰਾਇ ਲਈ ਜਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ ਕਿ ਉਹ ਪੰਜਾਬੀਆਂ ਦੀ ਦੇਸ਼ ਭਗਤੀ ‘ਤੇ ਸਵਾਲ ਨਾ ਚੁੱਕਣ ਅਤੇ ਗਲਤ ਨਿਗਾਹ ਨਾਲ ਪੰਜਾਬੀਆਂ ਨੂੰ ਨਾ ਵੇਖਣ ਅਤੇ ਉਸ ਫੈਸਲੇ ਨੂੰ ਵਾਪਿਸ ਲੈਣ।

ਇਹ ਵੀ ਪੜ੍ਹੋ:ਮੰਡੀਆਂ ‘ਚ ਪਈ ਝੋਨੇ ਦੀ ਫਸਲ ਮੀਂਹ ਦੇ ਪਾਣੀ ‘ਚ ਡੁੱਬੀ, ਕਿਸਾਨਾਂ ਨੇ ਸਰਕਾਰ ਦੇ ਦਾਅਵਿਆਂ ‘ਤੇ ਚੁੱਕੇ ਸਵਾਲ

ABOUT THE AUTHOR

...view details